India

ਕਾਂਗਰਸੀ ਸੰਸਦ ਮੈਂਬਰ ਸ਼ਸ਼ੀ ਥਰੂਰ ਦੇ ਕਾਫ਼ਲੇ ’ਤੇ ਹਮਲਾ

ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਦੇ ਕਾਫ਼ਲੇ ‘ਤੇ ਕਥਿਤ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਉਨ੍ਹਾਂ ਦੇ ਗੰਨਮੈਨ ਅਤੇ ਡਰਾਈਵਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਹ ਘਟਨਾ ਸ਼ੁੱਕਰਵਾਰ ਸ਼ਾਮ 7:30 ਵਜੇ ਦੇ ਕਰੀਬ ਮੱਲਾਪੁਰਮ ਦੇ ਵਾਂਦੂਰ ਵਿੱਚ ਵਾਪਰੀ। ਪੁਲਿਸ ਦੇ ਅਨੁਸਾਰ, ਜਦੋਂ ਥਰੂਰ ਇੱਕ ਚੋਣ ਰੈਲੀ ਲਈ ਜਾ ਰਹੇ ਸਨ, ਤਾਂ ਤਿਰੂਵੱਲੀ ਵਿੱਚ ਪੰਜ ਲੋਕਾਂ ਨੇ ਉਨ੍ਹਾਂ ਦੇ ਕਾਫਲੇ ਨੂੰ ਰੋਕ ਲਿਆ।

ਪੁਲਿਸ ਨੇ ਕਿਹਾ ਕਿ ਥਰੂਰ ਦੇ ਬੰਦੂਕਧਾਰੀ, ਰਤੀਸ਼ ਕੇਪੀ, ਨੇ ਇਨ੍ਹਾਂ ਲੋਕਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਅਤੇ ਉਸ ‘ਤੇ ਹਮਲਾ ਕੀਤਾ ਗਿਆ। ਦੋਸ਼ੀ ਨੇ ਡਰਾਈਵਰ ‘ਤੇ ਵੀ ਹਮਲਾ ਕੀਤਾ। ਮਾਮਲੇ ਵਿੱਚ ਇੱਕ ਦੋਸ਼ੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਬਾਕੀਆਂ ਦੀ ਭਾਲ ਜਾਰੀ ਹੈ। ਥਰੂਰ ਹਮਲੇ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਪੁਲਿਸ ਅਧਿਕਾਰੀਆਂ ਅਨੁਸਾਰ ਘਟਨਾ ਵਾਲੀ ਸੜਕ ਬਹੁਤ ਤੰਗ ਹੈ। ਗੰਨਮੈਨ ਨੇ ਸਾਹਮਣੇ ਵਾਲੀ ਗੱਡੀ ਨੂੰ ਤੇਜ਼ ਕਰਨ ਲਈ ਕਿਹਾ ਤਾਂ ਰਾਹ ਦੇਣ ਲਈ, ਇਸ ਤੋਂ ਵਿਵਾਦ ਉੱਠਿਆ ਅਤੇ ਮੁਲਜ਼ਮਾਂ ਨੇ ਗੰਨਮੈਨ ਤੇ ਡਰਾਈਵਰ ‘ਤੇ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਤੁਰੰਤ ਹਰਕਤ ਵਿਚ ਆ ਗਿਆ। ਇੱਕ ਦੋਸ਼ੀ ਨੂੰ ਕੱਲ੍ਹ ਦੇਰ ਰਾਤ ਹਿਰਾਸਤ ਵਿਚ ਲੈ ਲਿਆ ਗਿਆ। ਬਾਕੀ ਦੋਸ਼ੀਆਂ ਦੀ ਤਲਾਸ਼ ਜਾਰੀ ਹੈ ਅਤੇ ਉਨ੍ਹਾਂ ਨੂੰ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।