Punjab

ਪੰਜਾਬ ’ਚ ਬਦਲਿਆ ਮੌਸਮ ਦਾ ਮਿਜਾਜ਼, ਨਵਾਂਸ਼ਹਿਰ ਤੇ ਪਠਾਨਕੋਟ ’ਚ ਹੋਈ ਗੜ੍ਹੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਠੰਢਾ ਹੋ ਗਿਆ ਹੈ। ਮੁਹਾਲੀ, ਚੰਡੀਗੜ੍ਹ ਤੇ ਫਤਿਹਗੜ੍ਹ ਸਾਹਿਬ ਸਮੇਤ ਕਈ ਇਲਾਕਿਆਂ ਵਿੱਚ ਸਵੇਰ ਤੋਂ ਭਾਰੀ ਮੀਂਹ ਪੈ ਰਿਹਾ ਹੈ। ਪਠਾਨਕੋਟ ਤੇ ਨਵਾਂਸ਼ਹਿਰ ਵਿੱਚ ਗੜ੍ਹੇਮਾਰੀ ਹੋਈ। ਕਈ ਥਾਵਾਂ ’ਤੇ ਕਾਲੇ ਬੱਦਲ ਛਾਏ ਹੋਏ ਹਨ ਤੇ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ।

ਮੌਸਮ ਵਿਭਾਗ ਨੇ ਅਗਲੇ ਦੋ ਘੰਟਿਆਂ ਵਿੱਚ ਟ੍ਰਾਈਸਿਟੀ (ਚੰਡੀਗੜ੍ਹ, ਮੋਹਾਲੀ, ਪੰਚਕੂਲਾ) ਸਮੇਤ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਮੁਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ (ਰਾਜਪੁਰਾ), ਰੂਪਨਗਰ, ਲੁਧਿਆਣਾ, ਜਲੰਧਰ, ਕਪੂਰਥਲਾ, ਤਰਨਤਾਰਨ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਗੁਰਦਾਸਪੁਰ ਤੇ ਪਠਾਨਕੋਟ ਸ਼ਾਮਲ ਹਨ।

ਪਹਾੜੀ ਇਲਾਕਿਆਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ 4 ਜੂਨ ਤੱਕ ਗਰਮੀ ਦੀ ਲਹਿਰ ਪੂਰੀ ਤਰ੍ਹਾਂ ਘੱਟ ਜਾਵੇਗੀ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।