Punjab

ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦਫ਼ਤਰ ਵਿਖੇ ਸਾਂਭਿਆ ਪ੍ਰਧਾਨਗੀ ਦਾ ਅਹੁਦਾ

ਚੰਡੀਗੜ੍ਹ ਵਿਖੇ ਭਾਜਪਾ ਦੇ ਸੂਬਾਈ ਦਫ਼ਤਰ (ਸੈਕਟਰ 37) ਵਿੱਚ ਅੱਜ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਅਰਦਾਸ ਅਤੇ ਧਾਰਮਿਕ ਰੀਤੀ-ਰਿਵਾਜਾਂ ਨਾਲ ਗੁਰੂ ਤੋਂ ਆਸ਼ੀਰਵਾਦ ਲੈ ਕੇ ਉਨ੍ਹਾਂ ਨੇ ਚਾਰਜ ਸੰਭਾਲਿਆ। ਸਮਾਰੋਹ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਵੀ ਵਿਸ਼ੇਸ਼ ਤੌਰ ਤੇ ਲਗਾਈ ਗਈ।

ਕੇਵਲ ਸਿੰਘ ਢਿੱਲੋਂ ਨੇ ਇਸ ਮੌਕੇ ਕਿਹਾ ਕਿ ਇਹ ਇੱਕ ਇਤਿਹਾਸਕ ਦਿਨ ਹੈ। ਉਨ੍ਹਾਂ ਐਲਾਨ ਕੀਤਾ ਕਿ ਭਾਜਪਾ 2027 ਦੀਆਂ ਪੰਜਾਬ ਅਸੈਂਬਲੀ ਚੋਣਾਂ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬਰਾਬਰੀ ਵਾਲੇ ਮਾਡਲ ਤੇ ਸਰਕਾਰ ਬਣਾਉਣ ਦਾ ਟੀਚਾ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕੇਂਦਰ ਸਰਕਾਰ ਦੀਆਂ ਵਿਕਾਸਾਤਮਕ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਏਗੀ ਅਤੇ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰੇਗੀ। ਇਸ ਤੋਂ ਇਲਾਵਾ ਉਨ੍ਹਾਂ ਭਰੋਸਾ ਦਿਵਾਇਆ ਕਿ ਭਾਜਪਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੂਰਾ ਪਹਿਰਾ ਦੇਵੇਗੀ।

ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਰਾਜਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਸਮੇਤ ਭਾਜਪਾ ਦੇ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।