Punjab

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੁਰੂਆਤ ਕੀਤੀ ਹੈ। ਪੰਜਾਬ ਨੂੰ ਸਵੱਛ ਬਣਾਉਣ ਲਈ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹਰ ਰੋਜ਼ ਸਵੇਰੇ 7:00 ਤੋਂ 8:00 ਵਜੇ ਤੱਕ ਸਫ਼ਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਵੀਡੀਓ ਕਾਲ ਰਾਹੀਂ ਜਾਂਚ ਹੋਵੇਗੀ ਅਤੇ ਸੀਨੀਅਰ ਅਧਿਕਾਰੀ ਰੋਜ਼ਾਨਾ ਫੀਲਡ ਵਿਚ ਹਾਜ਼ਰ ਹੋ ਕੇ ਮੁਹਿੰਮ ਚਲਾਉਣਗੇ। ਉਨ੍ਹਾਂ ਨੇ ਕਿਹਾ ਕਿ ਇਸ ਮਕਸਦ ਲਈ ਮੁੱਖ ਦਫ਼ਤਰ ਵਿਖੇ ਇੱਕ ਵਾਰ ਰੂਮ ਸਥਾਪਤ ਕੀਤਾ ਗਿਆ ਹੈ। ਸ਼ਹਿਰਾਂ ਦੇ ਸਾਰੇ ਕਮਿਸ਼ਨਰਾਂ, ਸੰਯੁਕਤ ਕਮਿਸ਼ਨਰਾਂ, ਏਡੀਸੀ ਅਤੇ ਈਓ ਨੂੰ ਫੀਲਡ ਵਿੱਚ ਜਾਣਾ ਪਵੇਗਾ।

ਬੈਂਸ ਨੇ ਕਿਹਾ ਕਿ ਇਸ ਤੋਂ ਬਾਅਦ, ਹਰ ਹਫ਼ਤੇ ਇੱਕ ਰੈਂਕਿੰਗ ਕੀਤੀ ਜਾਵੇਗੀ ਕਿ ਕਿਹੜੇ ਸ਼ਹਿਰ ਨੇ ਸਫਾਈ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕੀਤਾ ਹੈ। ਮੰਤਰੀ ਬੈਂਸ ਨੇ ਸੋਮਵਾਰ ਸਵੇਰੇ ਵੀਡੀਓ ਕਾਨਫਰੰਸਿੰਗ (ਵੀਸੀ) ਰਾਹੀਂ ਨਗਰ ਕੌਂਸਲਾਂ ਦੇ ਸਾਰੇ ਨਗਰ ਕਮਿਸ਼ਨਰਾਂ ਅਤੇ ਕਾਰਜਕਾਰੀ ਅਧਿਕਾਰੀਆਂ (ਈਓ) ਦੀ ਹਾਜ਼ਰੀ ਦੀ ਵੀ ਜਾਂਚ ਕੀਤੀ।