ਪੰਜਾਬ ਦੇ ਬਰਖਾਸਤ ਏਆਈਜੀ ਰਾਜਜੀਤ ਸਿੰਘ ਨੇ ਲਗਭਗ ਛੇ ਸਾਲ ਤੱਕ ਭਗੌੜਾ ਰਹਿਣ ਤੋਂ ਬਾਅਦ ਵੀਰਵਾਰ 24 ਸਤੰਬਰ ਨੂੰ ਪਟਿਆਲਾ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਤੋਂ ਬਾਅਦ ਪੁਲਿਸ ਨੇ ਉਸਨੂੰ ਰਸਮੀ ਤੌਰ ਉੱਤੇ ਗ੍ਰਿਫ਼ਤਾਰ ਕਰ ਲਿਆ।
ਅਕਤੂਬਰ 2019 ਤੋਂ ਫ਼ਰਾਰ ਸੀ ਰਾਜਜੀਤ ਸਿੰਘ
2019 ਵਿੱਚ ਰਾਜਜੀਤ ਸਿੰਘ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਜਬਰੀ ਵਸੂਲੀ ਅਤੇ ਆਮਦਨ ਤੋਂ ਵੱਧ ਜਾਇਦਾਦ ਨਾਲ ਸਬੰਧਤ ਮਾਮਲੇ ਦਰਜ ਕੀਤੇ ਗਏ ਸਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ। ਰਾਜਜੀਤ ਸਿੰਘ ਨੂੰ ਅਪ੍ਰੈਲ 2019 ਵਿੱਚ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਬਰਖਾਸਤ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਜੁੜੇ ਕਥਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਜਬਰੀ ਵਸੂਲੀ ਨੈੱਟਵਰਕ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਜਾਂਚ ਵਿੱਚ ਉਸਦਾ ਨਾਮ ਸਾਹਮਣੇ ਆਇਆ।
ਵਿਜੀਲੈਂਸ ਬਿਊਰੋ ਅਤੇ ਸਪੈਸ਼ਲ ਟਾਸਕ ਫੋਰਸ ਨੇ ਉਸਦੇ ਵਿਰੁੱਧ ਵੱਖਰੇ ਮਾਮਲੇ ਦਰਜ ਕੀਤੇ। ਹਾਈ ਕੋਰਟ ਨੇ ਉਸਦੀ ਜ਼ਮਾਨਤ ਪਟੀਸ਼ਨ ਰੱਦ ਕੀਤੀ ਤੋਂ ਬਾਅਦ ਉਹ ਫਰਾਰ ਹੋ ਗਿਆ ਅਤੇ ਲੁੱਕਆਊਟ ਸਰਕੂਲਰ ਜਾਰੀ ਹੋਇਆ। ਜਾਂਚ ਰਿਪੋਰਟਾਂ ਵਿੱਚ ਉਸ ਉੱਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਬਚਾਉਣ ਨਿਰਦੋਸ਼ ਲੋਕਾਂ ਨੂੰ ਫਸਾਉਣ ਅਤੇ ਪੈਸੇ ਵਸੂਲਣ ਦਾ ਦੋਸ਼ ਲੱਗਾ। ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਵੀ ਦਰਜ ਹੋਇਆ। ਜਦੋਂ ਉਹ ਤਰਨਤਾਰਨ ਦੇ ਐਸਐਸਪੀ ਅਤੇ ਇੰਦਰਜੀਤ ਸੀਆਈਏ ਇੰਚਾਰਜ ਸਨ ਤਾਂ 50 ਤੋਂ ਵੱਧ ਐਨਡੀਪੀਐਸ ਨਮੂਨੇ ਅਸਫਲ ਰਹੇ।
ਜ਼ਿਕਰਯੋਗ ਹੈ ਕਿ ਰਾਜਜੀਤ ਸਿੰਘ ਨੂੰ ਅਪ੍ਰੈਲ 2019 ਵਿੱਚ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ, ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਬਣੀ ਐਸ.ਆਈ.ਟੀ. ਨੇ ਪਾਇਆ ਕਿ ਉਸ ਨੇ ਨਸ਼ਾ ਤਸਕਰੀ ਅਤੇ ਜਬਰਨ ਵਸੂਲੀ ਦੇ ਰੈਕਟ ਵਿੱਚ 2017 ਵਿੱਚ ਬਰਖ਼ਾਸਤ ਕੀਤੇ ਗਏ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਮਿਲੀਭੁਗਤ ਕੀਤੀ ਸੀ।
ਉਸ ਨੂੰ ਬਾਅਦ ਵਿੱਚ 2019 ਦੌਰਾਨ ਦੋ ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਕੀਤਾ ਗਿਆ ਸੀ। ਪਹਿਲਾ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਤਹਿਤ ਅਤੇ ਦੂਜਾ, ਸਪੈਸ਼ਲ ਟਾਸਕ ਫੋਰਸ ਵੱਲੋਂ ਅਸਲ ਤਸਕਰਾਂ ਦੀ ਪੁਸ਼ਤਪਨਾਹੀ ਕਰਦਿਆਂ ਲੋਕਾਂ ਨੂੰ ਨਸ਼ੇ ਦੇ ਝੂਠੇ ਕੇਸਾਂ ਵਿੱਚ ਫਸਾ ਕੇ ਜਬਰਨ ਪੈਸੇ ਵਸੂਲਣ ਦੇ ਦੋਸ਼ ਹੇਠ। ਉਸ ਨੇ ਸਭ ਤੋਂ ਪਹਿਲਾਂ ਅਕਤੂਬਰ 2019 ਵਿੱਚ ਹਾਈ ਕੋਰਟ ਵੱਲੋਂ ਜ਼ਮਾਨਤ ਰੱਦ ਕੀਤੇ ਜਾਣ ਤੁਰੰਤ ਬਾਅਦ ਮੋਹਾਲੀ ਵਿਖੇ ਐੱਸ.ਟੀ.ਐੱਫ. ਅਧਿਕਾਰੀਆਂ ਦੀ ਗਿਫ਼ਤ ‘ਚੋਂ ਖਿਸਕ ਕੇ ਗ੍ਰਿਫ਼ਤਾਰੀ ਤੋਂ ਬਚਾਅ ਕਰ ਲਿਆ ਸੀ।” ਉਸ ਦਾ ਨਾਮ ਤਤਕਾਲੀ ਈ.ਡੀ. ਦੇ ਉਪ ਨਿਰਦੇਸ਼ਕ ਨਿਰੰਜਨ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਵਿਆਪਕ ਜਾਂਚ ਵਿੱਚ ਵੀ ਸਾਹਮਣੇ ਆਇਆ ਸੀ, ਜਿਸ ਕਾਰਨ ਪਹਿਲਾਂ ਡੀ.ਐੱਸ.ਪੀ. ਜਗਦੀਸ਼ ਸਿੰਘ ਭੋਲਾ ਨੂੰ ਬਰਖ਼ਾਸਤ ਕੀਤਾ ਗਿਆ ਸੀ।

