ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦਾ ਹਵਾਲਾ ਦਿੰਦਿਆਂ PM ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ 24 ਨਵੰਬਰ, 2026 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ।
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ’ਤੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੂੰ ਅਪੀਲ ਹੈ ਕਿ ਸਰਬਸਾਂਝੀਵਾਲਤਾ ਅਤੇ ਆਪਸੀ ਭਾਈਚਾਰੇ ਦਾ ਸੁਨੇਹਾ ਦੇਣ ਵਾਲੇ ਸਾਡੇ ਰਹਿਬਰ ਦੀ ਨਿੱਘੀ ਯਾਦ ‘ਚ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਸੰਗਤ ਲਈ ਮੁੜ ਖੋਲ੍ਹਿਆ ਜਾਵੇ।
I request Prime Minister Shri Narendra Modi Ji to reopen the Kartarpur Sahib Corridor on the sacred occasion of the 557th Prakash Purab of Sri Guru Nanak Dev Ji.
Sri Kartarpur Sahib stands not merely as a place of worship, but as the spiritual centre of Sikh faith, heritage and collective identity. Its continued closure denies millions of devotees the privilege of unrestricted darshan.
I appeal to the Prime Minister to take this historic decision, thereby honouring Sikh religious feelings and reaffirming the eternal message of love, equality, and brotherhood that Sri Guru Nanak Dev Ji bestowed upon us.
— Manpreet Singh Ayali (@AyaliManpreet) November 20, 2026
ਇਯਾਲੀ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਸਿੱਖ ਕੌਮ ਲਈ ਸਿਰਫ਼ ਇੱਕ ਧਾਰਮਿਕ ਅਸਥਾਨ ਨਹੀਂ, ਸਗੋਂ ਸਾਡੀ ਆਸਥਾ, ਵਿਰਾਸਤ ਅਤੇ ਰੂਹਾਨੀ ਸਾਂਝ ਦਾ ਕੇਂਦਰ ਹੈ। ਲਾਂਘਾ ਬੰਦ ਹੋਣ ਕਾਰਨ ਲੱਖਾਂ ਸ਼ਰਧਾਲੂ ਆਪਣੇ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਦੇ ਖੁੱਲ੍ਹੇ ਦਰਸ਼ਨਾਂ ਤੋਂ ਵਾਂਝੇ ਹਨ, ਜਿਸ ਨਾਲ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚ ਰਹੀ ਹੈ।
ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ 557ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਵਾਸਤੇ ਪਹਿਲਕਦਮੀ ਕੀਤੀ ਜਾਵੇ। ਇਸ ਦੇ ਨਾਲ ਹੀ ਯਾਤਰਾ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਲੋੜੀਂਦੇ ਕੂਟਨੀਤਕ ਅਤੇ ਪ੍ਰਸ਼ਾਸਨਿਕ ਯਤਨ ਕੀਤੇ ਜਾਣ।
ਇਯਾਲੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਪਿਆਰ, ਬਰਾਬਰਤਾ, ਸਰਬਸਾਂਝੀਵਾਲਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਇਸ ਲਈ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਲਾਂਘਾ ਮੁੜ ਖੋਲ੍ਹਣ ਦਾ ਫੈਸਲਾ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਦੇ ਨਾਲ-ਨਾਲ ਮਨੁੱਖਤਾ ਅਤੇ ਸਾਂਝੀਵਾਲਤਾ ਦੀਆਂ ਕਦਰਾਂ-ਕੀਮਤਾਂ ਨੂੰ ਵੀ ਮਜ਼ਬੂਤ ਕਰੇਗਾ।

