India International Punjab

26 ਜਨਵਰੀ ਨੂੰ ਲਾਲ ਕਿਲ੍ਹਾ ‘ਤੇ ਵਾਪਰੀ ਘਟਨਾ ਦੇ ਮਾਮਲੇ ਵਿਚ ਦਿੱਲੀ ਏਅਰਪੋਰਟ ਤੋਂ ਵਿਦੇਸ਼ੀ ਨਾਗਰਿਕ ਸਣੇ 2 ਹਿਰਾਸਤ ‘ਚ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 26 ਜਨਵਰੀ ਨੂੰ ਲਾਲ ਕਿਲ੍ਹਾ ‘ਤੇ ਵਾਪਰੀ ਘਟਨਾ ਦੇ ਮਾਮਲੇ ਵਿੱਚ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਵਾਂ ਮੁਲਜ਼ਮਾਂ ਉਤੇ ਪੁਲਿਸ ਮੁਲਾਜ਼ਮਾਂ ਉਤੇ ਹਮਲਾ ਕਰਨ ਦੇ ਦੋਸ਼ ਹਨ।


ਮੁਲਜ਼ਮਾਂ ਵਿਚੋਂ ਇਕ ਮਨਜਿੰਦਰ ਜੀਤ ਸਿੰਘ ਬ੍ਰਿਟੇਨ ਵਿਚ ਰਹਿੰਦਾ ਹੈ। ਪੁਲਿਸ ਨੇ ਇਸ ਨੂੰ ਆਈਜੀਆਈ ਏਅਰਪੋਰਟ ਤੋਂ ਹਿਰਾਸਤ ਵਿੱਚ ਲਿਆ ਹੈ। ਜੀਤ ਸਿੰਘ ‘ਤੇ ਜਾਅਲੀ ਦਸਤਾਵੇਜ਼ਾਂ ਦੀ ਮਦਦ ਨਾਲ ਵਿਦੇਸ਼ ਭੱਜਣ ਦੀ ਕੋਸ਼ਿਸ਼ ਦਾ ਦੋਸ਼ ਲਾਇਆ ਗਿਆ ਹੈ। ਏਐੱਨਆਈ ਦੀ ਖਬਰ ਮੁਤਾਬਿਕ ਉਸ ਦੇ ਖਿਲਾਫ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਇਸੇ ਤਰ੍ਹਾਂ ਮੁਲਜ਼ਮ ਖੇਮਪ੍ਰੀਤ ਸਿੰਘ ‘ਤੇ ਵੀ ਇੱਕ ਪੁਲਿਸ ਮੁਲਾਜ਼ਮ ਉਤੇ ਹਮਲਾ ਕਰਨ ਦਾ ਦੋਸ਼ ਹੈ। ਇਹ ਵੀ ਫਰਾਰ ਚਲ ਰਿਹਾ ਸੀ।