‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਬੀਬੀ ਜਗੀਰ ਕੌਰ ਨੇ ਗੁਰਦੁਆਰਾ ਕੰਪਲੈਕਸ ਦੇ ਆਲੇ-ਦੁਆਲੇ ਦੇ ਸਫਾਈ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਗੱਲ ਕਹੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸਿੱਖ ਸੰਗਤ ਨੂੰ ਆਪਣਾ ਮੂੰਹ ਢੱਕ ਕੇ ਰੱਖਣ ਦੀ ਬੇਨਤੀ ਕੀਤੀ। ਬੀਬੀ ਜਗੀਰ ਕੌਰ ਨੇ ਪੁਲਿਸ ਪ੍ਰਸ਼ਾਸਨ ਨੂੰ ਕੰਪਲੈਕਸ ਦੇ ਆਲੇ-ਦੁਆਲੇ ਬਿਨ੍ਹਾਂ ਵਜ੍ਹਾ ਤੋਂ ਲੱਗੀਆਂ ਹੋਈਆਂ ਰੇਹੜੀਆਂ ਨੂੰ ਹਟਾ ਕੇ ਕਿਸੇ ਹੋਰ ਥਾਂ ‘ਤੇ ਲਗਾਵਾਉਣ ਦੀ ਅਪੀਲ ਕੀਤੀ।
ਬੀਬੀ ਜਗੀਰ ਕੌਰ ਨੇ ਮੁਲਾਜ਼ਮਾਂ ਨੂੰ ਕਿਸੇ ਨਾਲ ਵੀ ਹੱਥ ਨਾ ਮਿਲਾਉਣ, ਹੱਥਾਂ ਨੂੰ ਵਾਰ-ਵਾਰ ਸੈਨੇਚਾਇਜ਼ ਕਰਨ ਅਤੇ ਗੁਰਫਤਿਹ ਬੁਲਾਉਣ ਦੀ ਹਦਾਇਕ ਕੀਤੀ। ਪ੍ਰਸ਼ਾਸਨ ਵੱਲੋਂ ਕਰੋਨਾ ਨਿਯਮਾਂ ਨੂੰ ਲੈ ਕੇ ਜੋ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਦੀ ਪਾਲਣਾ ਕੀਤੀ ਜਾਵੇ। ਸ਼੍ਰੀ ਦਰਬਾਰ ਸਾਹਿਬ ਦੇ ਕੰਪਲੈਕਸ ਦੁਆਲੇ ਜੋ ਅਵਾਰਾ ਪਸ਼ੂ ਘੁੰਮਦੇ ਹਨ, ਉਨ੍ਹਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ।