ਚੰਡੀਗੜ੍ਹ ( ਹਿਨਾ ) ਕੋਰੋਨਾਵਾਇਰਸ ਤੋਂ ਨਿਪਟਾਰੇ ਲਈ ਲੱਗੇ ਲਾਕਡਾਊਨ ਕਾਰਨ ਹਜ਼ੂਰ ਸਾਹਿਬ ਅਤੇ ਪਟਨਾ ਸਾਹਿਬ ‘ਚ ਫਸੇ ਸੈਂਕੜੇ ਸ਼ਰਧਾਲੂ, ਸਰਕਾਰ ਤੋਂ ਮਦਦ ਦੀ ਅਪੀਲ ਕਰ ਰਹੇ ਹਨ। ਦੁਨਿਆ ਭਰ ਦੇ ਸਿੱਖ ਸ਼ਰਧਾਲੂ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਅਤੇ ਸ਼੍ਰੀ ਪਟਨਾ ਸਾਹਿਬ ਵਿਖੇ ਗੁਰਧਾਮਾ ਦੇ ਦਰਸ਼ਨ ਕਰਨ ਲਈ ਜਾਂਦੇ ਹਨ। ਪਰ 6 ਦਿਨ ਪਹਿਲਾਂ ਕੋਰੋਨਾ ਵਾਇਰਸ ਦੇ ਚੱਲਦੇ ਦੇਸ਼ ਭਰ ‘ਚ ਲਾਕਡਾਊਨ ਲਾਗੂ ਕਰ ਦਿੱਤਾ ਗਿਆ ਹੈ। ਇਹ ਦੌਰਾਨ ਸੈਂਕੜਿਆਂ ਦੀ ਗਿਣਤੀ ‘ਚ ਸ਼ਰਧਾਲੂ ਇਨ੍ਹਾਂ ਧਰਮ ਅਸਥਾਨਾਂ ‘ਚ ਫਸ ਗਏ ਹਨ। ਇਨ੍ਹਾਂ ਵਿੱਚੋ ਜ਼ਿਆਦਾਤਰ ਸਿੱਖ ਪੰਜਾਬ ਤੋਂ ਹਨ ਤੇ ਇਨ੍ਹਾਂ ਸ਼ਰਧਾਲੂਆਂ ਦੀ ਸਾਹਮਣੇ ਆਈ ਵੀਡੀੳ ‘ਚ ਇਹ ਸ਼ਰਧਾਲੂ ਸਰਕਾਰ ਨੂੰ ਉਨ੍ਹਾਂ ਨੂੰ ਉੱਥੋ ਕੱਢ ਕੇ ਵਾਪਸ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਅਪੀਲ ਕਰ ਰਹੇ ਹਨ। ਸ਼ਰਧਾਲੂਆਂ ਦਾ ਇਹ ਵੀ ਕਹਿਣਾ ਹੈ ਕਿ ਉਹ ਵਾਪਸ ਜਾ ਰਹੇ ਸਨ ਪਰ ਉਨ੍ਹਾਂ ਦੇ ਵਾਹਨਾਂ ਨੂੰ ਰਸਤੇ ਵਿੱਚੋਂ ਹੀ ਵਾਪਸ ਮੋੜ ਦਿੱਤਾ ਗਿਆ। ਉਨ੍ਹਾਂ ਕੋਲ ਦਵਾਈਆਂ ਆਦਿ ਵੀ ਖ਼ਤਮ ਹੋ ਗਈਆਂ ਹਨ। ਕਈ ਸਿੱਖ ਆਗੂਆਂ ਨੇ ਵੀ ਸਰਕਾਰ ਅੱਗੇ ਇਨ੍ਹਾਂ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਦੇ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ।