ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਹਾਈ ਕੋਰਟ ਨੇ ਕੋਰੋਨਾ ਵਾਇਰਸ ਦੀ ਵਧ ਰਹੀ ਲਾਗ ‘ਤੇ ਇਕ ਮਹੱਤਵਪੂਰਨ ਟਿੱਪਣੀ ਕਰਦਿਆਂ ਕਿਹਾ ਹੈ ਕਿ ਜੇ ਕੋਈ ਵਿਅਕਤੀ ਇਕੱਲਾ ਵਾਹਨ ਚਲਾ ਰਿਹਾ ਹੈ ਤਾਂ ਉਸ ਲਈ ਵੀ ਮਾਸਕ ਪਹਿਨਣਾ ਜ਼ਰੂਰੀ ਹੈ। ਹਾਈਕੋਰਟ ਨੇ ਕਿਹਾ ਕਿ ਇਹ ਸੁਰੱਖਿਆ ਕਵਚ ਦੇ ਰੂਪ ਵਿੱਚ ਕੰਮ ਕਰਦਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਰਾਤ ਦਾ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ।
ਜਸਟਿਸ ਪ੍ਰਤਿਭਾ ਐਮ ਸਿੰਘ ਨੇ ਇਕ ਨਿੱਜੀ ਵਾਹਨ ਵਿਚ ਇਕੱਲੇ ਵਾਹਨ ਚਲਾਉਂਦੇ ਸਮੇਂ ਮਾਸਕ ਨਾ ਪਾਉਣ ਦੇ ਚਲਾਨ ਨੂੰ ਕੱਟਣ ਦੇ ਦਿੱਲੀ ਸਰਕਾਰ ਦੇ ਫੈਸਲੇ ਵਿਚ ਦਖਲ ਦੇਣ ਤੋਂ ਵੀ ਮਨ੍ਹਾਂ ਕਰ ਦਿੱਤਾ ਹੈ। ਇਸ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਵੀ ਖਾਰਜ ਕਰ ਦਿੱਤੀਆਂ ਹਨ।