‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਥਲ ਵਿੱਚ ਕਿਸਾਨਾਂ ਨੇ ਕਣਕ ਦੀ ਖਰੀਦ ਨਾ ਹੋਣ ‘ਤੇ ਮੰਡੀ ਦੇ ਅੱਗੇ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਮੀ ਦਾ ਬਹਾਨਾ ਜਾਣ-ਬੁੱਝ ਕੇ ਬਣਾਇਆ ਜਾ ਰਿਹਾ ਹੈ ਅਤੇ ਸਾਨੂੰ ਜਾਣ-ਬੁੱਝ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਸਾਡੀ ਫਸਲ ਬਿਲਕੁਲ ਸਹੀ ਹੈ। ਕਿਸਾਨਾਂ ਨੇ ਕੈਥਲ-ਜੀਂਦ ਰੋਡ ਨੂੰ ਜਾਮ ਕਰ ਦਿੱਤਾ ਹੈ। ਪੁਲਿਸ ਅਧਿਕਾਰੀ ਵੀ ਕਿਸਾਨਾਂ ਨੂੰ ਭਰੋਸਾ ਦੇਣ ਲਈ ਆਏ ਸਨ ਪਰ ਕਿਸਾਨਾਂ ਦਾ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਕ ਤਿੰਨ-ਚਾਰ ਦਿਨਾਂ ਤੋਂ ਕਿਸਾਨਾਂ ਦੀ ਕਣਕ ਦੀ ਖਰੀਦ ਨਹੀਂ ਹੋ ਰਹੀ ਹੈ ਅਤੇ ਨਾ ਹੀ ਮੰਡੀ ਵਿੱਚ ਕੋਈ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚ ਕਿਸਾਨਾਂ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਸਹੂਲਤ ਨਹੀਂ ਹੈ, ਉਨ੍ਹਾਂ ਲਈ ਪਾਣੀ, ਖਾਣ-ਪੀਣ ਜਾਂ ਠਹਿਰਣ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਹੈ।
Comments are closed.