India

ਕੋਰੋਨਾ ਤੋੜ ਰਿਹਾ ਰਿਕਾਰਡ, ਡੇਢ ਲੱਖ ਤੋਂ ਵੱਧ ਮਾਮਲੇ, 700 ਤੋਂ ਵੱਧ ਲੋਕਾਂ ਦੀ ਮੌਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਭਾਰਤ ਵਿਚ ਕੋਰੋਨਾ ਦੇ ਮਾਮਲੇ ਘਟਣ ਦਾ ਨਾਂ ਨਹੀਂ ਲੈ ਰਹੇ ਹਨ। ਦੇਸ਼ ਭਰ ਵਿੱਚ ਕੋਰੋਨਾਵਾਇਰਸ ਦੇ ਰੋਜ਼ਾਨਾ ਇਕ ਲੱਖ ਤੋਂ ਉਪਰ ਕੇਸ ਦਰਜ ਕੀਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਕੋਰੋਨਾ ਦੇ 1 ਲੱਖ 45 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਦ ਕਿ 700 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ।

ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ 8 ਵਜੇ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਸ਼ਨੀਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ ਕੁੱਲ 1,45,384 ਨਵੇਂ ਕੇਸ ਸਾਹਮਣੇ ਆਏ ਅਤੇ 794 ਲੋਕਾਂ ਦੀ ਮੌਤ ਹੋ ਗਈ।

ਨਵੇਂ ਅੰਕੜਿਆਂ ਅਨੁਸਾਰ ਦੇਸ਼ ਵਿਚ ਹੁਣ ਕੋਰੋਨਾ ਸੰਕਰਮਣ ਦੇ ਕੁਲ ਮਾਮਲੇ 13,205,926 ਹੋ ਗਏ ਹਨ। ਉਸੇ ਸਮੇਂ, ਦੇਸ਼ ਵਿੱਚ ਸਰਗਰਮ ਕੇਸਾਂ ਦੀ ਗਿਣਤੀ ਕੀਤੀ ਵਧੀ ਹੈ। ਇਸ ਦੇ ਨਾਲ ਹੀ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1,19,90,859 ਹੋ ਗਈ ਹੈ।