‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੜਕੀਆਂ ਦੀ ਖੇਡ ਅਕੈਡਮੀ ਸਬੰਧੀ 15 ਅਤੇ 16 ਅਪ੍ਰੈਲ ਨੂੰ ਰੱਖੇ ਟਰਾਇਲ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੇ ਹਨ। ਇਹ ਟਰਾਇਲ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਰੱਖੇ ਗਏ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੈਕਟਰੀ ਸਪੋਰਟਸ ਤਜਿੰਦਰ ਸਿੰਘ ਪੱਡਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੜਕੀਆਂ ਨੂੰ ਖੇਡ ਖੇਤਰ ਵਿੱਚ ਉਤਸ਼ਾਹਿਤ ਕਰਨ ਲਈ ਤਿੰਨ ਅਕੈਡਮੀਆਂ ਸਖਾਪਿਤ ਕੀਤੀਆਂ ਗਈਆਂ ਹਨ। ਇਹ ਅਕੈਡਮੀਆਂ ਹਾਕੀ, ਬਾਸਕਟਬਾਲ ਅਤੇ ਐਥਲੈਟਿਕਸ ਦੀਆਂ ਹਨ। ਜਲੰਧਰ ਦੇ ਪੀਏਪੀ ਗਰਾਊਂਡ ਵਿੱਚ ਲੜਕੀਆਂ ਦੇ ਟਰਾਇਲ ਪੂਰੇ ਹੋ ਚੁੱਕੇ ਸਨ। ਜੋ ਲੜਕੀਆਂ ਉਸ ਵਿੱਚ ਹਿੱਸਾ ਨਹੀਂ ਲੈ ਸਕੀਆਂ, ਉਨ੍ਹਾਂ ਨੂੰ ਹੋਰ ਮੌਕਾ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਹੋਰ ਟਰਾਇਲ ਲੈਣ ਦਾ ਐਲਾਨ ਕੀਤਾ ਸੀ।
Punjab
ਸ਼੍ਰੋਮਣੀ ਕਮੇਟੀ ਦੀ ਖੇਡ ਅਕੈਡਮੀ ‘ਚ ਟਰਾਇਲ ਦੇਣ ਜਾਣ ਵਾਲੀਆਂ ਕੁੜੀਆਂ ਪਹਿਲਾਂ ਪੜ੍ਹਨ ਇਹ ਖਬਰ
- April 13, 2021