Punjab

ਰਵਨੀਤ ਬਿੱਟੂ ਨੇ ਗੁਰੂ ਘਰ ਦੇ ਕਿਹੜੇ ਦੋਖੀਆਂ ਨਾਲ ਆਪਣਾ ਨਾਂ ਜੋੜਨ ਤੋਂ ਕੀਤੀ ਤੌਬਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਆਈਜੀ ਵਿਜੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਦੀ ਜਾਂਚ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕੀਤੀ ਹੈ। ਬਿੱਟੂ ਨੇ ਕਿਹਾ ਕਿ ਜੇ ਇਨਸਾਫ ਨਾ ਮਿਲਿਆ ਤਾਂ ਸਾਡਾ ਪਿੰਡਾਂ ਵਿੱਚ ਜਾਣਾ ਮੁਸ਼ਕਿਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਸਾਨੂੰ ਵੀ ਇਨ੍ਹਾਂ ਦੇ ਬਰਾਬਰ ਦੋਸ਼ੀ ਸਾਬਿਤ ਕਰਨਗੇ, ਲੋਕ ਸਾਨੂੰ ਇਨ੍ਹਾਂ ਦੇ ਨਾਲ ਰਲੇ ਹੋਏ ਹੋਣਗੇ। ਗੁਰੂ ਘਰ ਦੇ ਦੋਖੀਆਂ ਨਾਲ ਅਸੀਂ ਆਪਣਾ ਨਾਂ ਨਹੀਂ ਜੋੜਨਾ ਚਾਹੁੰਦੇ। ਗੁਰੂ ਸਾਹਿਬ ਜੀ ਨੇ ਇਨ੍ਹਾਂ ਨੂੰ ਕਦੇ ਮੁਆਫ ਨਹੀਂ ਕਰਨਾ। ਸਿੱਧੂ ਨੇ ਕਿਹਾ ਕਿ ਸਾਰਿਆਂ ਨੂੰ ਪਤਾ ਹੈ ਕਿ ਬਹਿਬਲ ਕਲਾ ਗੋਲੀਕਾਂਡ ਦੇ ਪਿੱਛੇ ਬਾਦਲ ਪਰਿਵਾਰ ਦਾ ਹੱਥ ਹੈ। ਸਿੱਧੂ ਨੇ ਹਰਪ੍ਰੀਤ ਸਿੱਧੂ ਦੀ ਨਸ਼ੇ ‘ਤੇ ਸੰਗਠਿਤ STF ਰਿਪੋਰਟ ਵੀ ਜਨਤਕ ਕਰਨ ਦੀ ਮੰਗ ਕੀਤੀ।

ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਬਰਗਾੜੀ ਪਿੰਡ ਪਹੁੰਚ ਕੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਜਾਂਚ ਕਰ ਰਹੀ ਐੱਸਆਈਟੀ ਦੀ ਕੋਟਕਪੁਰਾ ਗੋਲੀਕਾਂਡ ਦੀ ਜਾਂਚ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕੀਤੀ ਸੀ।