Punjab

ਬਹਿਬਲ ਕਲਾ ਗੋਲੀਕਾਂਡ – ਪੰਥਕ ਧਿਰਾਂ ਨੇ ਵੀ IG ਕੁੰਵਰ ਵਿਜੇ ਪ੍ਰਤਾਪ ‘ਤੇ ਜਤਾਇਆ ਭਰੋਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਆਈਜੀ ਕੁੰਵਰ ਵਿਜੇ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਦੀ ਜਾਂਚ ਨੂੰ ਰੱਦ ਕਰਨ ਦੇ ਰੋਸ ਵਜੋਂ ਅੱਜ ਪੰਥਕ ਧਿਰਾਂ ਵੱਲੋਂ ਫਰੀਦਕੋਟ ਵਿੱਤ ਜ਼ਿਲ੍ਹਾ ਅਦਾਲਤਾਂ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ।

ਇਸ ਮੌਕੇ ਪੰਥਕ ਲੀਡਰਾਂ ਨੇ ਕਿਹਾ ਕਿ ਸਿੱਖ ਕੌਮ ਆਪਣੇ ਗੁਰੂ ਸਾਹਿਬ ਲਈ ਇਨਸਾਫ਼ ਮੰਗ ਰਹੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਸਭ ਤੋਂ ਅਹਿਮ ਕੇਸ ਲੜਨ ਵਿੱਚ ਕੋਈ ਖ਼ਾਸ ਦਿਲਚਸਪੀ ਨਹੀਂ ਦਿਖਾਈ, ਜਿਸ ਕਰਕੇ ਕੋਟਕਪੁਰਾ ਗੋਲੀਕਾਂਡ ਦੇ ਮੁਲਜ਼ਮ ਸ਼ਰੇਆਮ ਬਾਹਰ ਘੁੰਮ ਰਹੇ ਹਨ।