Punjab

ਬਾਦਲ ਪਰਿਵਾਰ ਦੇ ਇੱਕ ਹੋਰ ਜੀਅ ਨੂੰ ਹੋਇਆ ਕਰੋਨਾ`

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹਰਸਿਮਰਤ ਬਾਦਲ ਨੇ ਖੁਦ ਨੂੰ ਆਪਣੇ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ ਅਤੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਆਪਣੇ ਕਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਟਵਿੱਟਰ ‘ਤੇ ਇਸਦੀ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ “ਹਲਕੇ ਸੰਕੇਤਾਂ ਨਾਲ ਅੱਜ ਮੇਰਾ ਕਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਪੁਸ਼ਟੀ ਹੋਣ ਤੋਂ ਬਾਅਦ, ਮੈਂ ਖ਼ੁਦ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ ਅਤੇ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਕਰ ਰਹੀ ਹਾਂ। ਬੀਤੇ ਦਿਨਾਂ ਦੌਰਾਨ ਮੇਰੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਮੇਰੀ ਬੇਨਤੀ ਹੈ ਕਿ ਉਹ ਵੀ ਆਪਣੇ ਕਰੋਨਾ ਟੈਸਟ ਕਰਵਾਉਣ।”

ਉਨ੍ਹਾਂ ਦੇ ਪਿੰਡ ਬਾਦਲ ਵਿੱਚ ਸਥਿਤ ਰਿਹਾਇਸ਼ ਵਿੱਚ ਕੰਮ ਕਰਦੇ ਰਸੋਈਏ ਅਤੇ ਦੋ ਹੋਰ ਕਾਮਿਆਂ ਦੀ ਟੈਸਟ ਰਿਪੋਰਟ ਵੀ ਕਰੋਨਾ ਪਾਜ਼ੇਟਿਵ ਆਈ ਹੈ। ਵੀਰਵਾਰ ਨੂੰ ਬਠਿੰਡਾ ਵਿੱਚ ਹਰਸਿਮਰਤ ਬਾਦਲ ਨੇ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਸਨ। 

ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਸੀ। ਉਸ ਤੋਂ ਬਾਅਦ ਸੁਖਬੀਰ ਬਾਦਲ ਨੇ ਖੁਦ ਨੂੰ ਹਸਪਤਾਲ ਵਿੱਚ ਇਕਾਂਤਵਾਸ ਕਰ ਲਿਆ ਸੀ ਅਤੇ ਚੋਣ ਰੈਲੀਆਂ ਵਿੱਚ ਸ਼ਾਮਿਲ ਨਹੀਂ ਹੋਏ ਸਨ।