India

ਦਿੱਲੀ ਪੁਲਿਸ ਦੇ 300 ਤੋਂ ਵੱਧ ਜਵਾਨਾਂ ਨੂੰ ਕੋਰੋਨਾ ਨੇ ਘੇਰਿਆ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਕੋਰੋਨਾ ਮਹਾਂਮਾਰੀ ਨੇ ਦਿੱਲੀ ਪੁਲਿਸ ਨੂੰ ਵੀ ਲਪੇਟੇ ਵਿੱਚ ਲੈ ਲਿਆ ਹੈ। ਮੋਹਰੀ ਕਤਾਰ ਵਿੱਚ ਸੇਵਾਵਾਂ ਦੇਣ ਵਾਲੀ ਦਿੱਲੀ ਪੁਲਿਸ ਦੇ 300 ਤੋਂ ਵੱਧ ਜਵਾਨਾਂ ਦੀ ਕੋਵਿਡ ਜਾਂਚ ਰਿਪੋਰਟ ਪਾਜ਼ੇਟਿਵ ਆਈ ਹੈ। ਪੁਲਿਸ ਕਮਿਸ਼ਨਰ ਐਸਐਨ ਸ੍ਰੀਵਾਸਤਵ ਨੇ ਆਪਣੇ ਜਵਾਨਾਂ ਨੂੰ ਚੌਕੰਨੇ ਰਹਿਣ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਹੈ।

ਜ਼ਿਕਰਯੋਗ ਹੈ ਕਿ ਇਨ੍ਹਾਂ ਜਵਾਨਾਂ ਵਿੱਚੋਂ 15 ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਬਾਕੀ ਦੇ ਜਵਾਨਾਂ ਨੂੰ ਘਰ ਵਿੱਚ ਹੀ ਰਹਿਣ ਦੀ ਹਦਾਇਤ ਕੀਤੀ ਗਈ ਹੈ।
ਦੱਸ ਦੇਈਏ ਕਿ ਦਿੱਲੀ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 16 ਹਜ਼ਾਰ 699 ਨਵੇਂ ਮਾਮਲੇ ਸਾਹਮਣੇ ਆਏ ਅਤੇ 112 ਮਰੀਜ਼ਾਂ ਦੀ ਮੌਤ ਹੋਈ ਹੈ। ਦਿੱਲੀ ਵਿੱਚ ਹੁਣ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 54 ਹਜ਼ਾਰ 309 ਹੈ। ਇਹ ਲਗਾਤਾਰ ਪੰਜਵਾਂ ਦਿਨ ਹੈ, ਜਦੋਂ ਦਿੱਲੀ ਵਿੱਚ 10 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਹਨ।