Punjab

ਪੰਜਾਬ ਦੇ ਇਸ ਜ਼ਿਲ੍ਹੇ ਦੀ ਮੰਡੀ ‘ਚ ਫਿਰਿਆ ਕਿਸਾਨਾਂ ਦੀ ਮਿਹਨਤ ‘ਤੇ ਮੀਂਹ ਦਾ ਪਾਣੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮੰਡੀਆਂ ਵਿੱਚ ਸ਼ੁਰੂ ਹੋ ਚੁੱਕੀ ਹੈ ਪਰ ਫਿਰ ਵੀ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ-ਖੁਆਰ ਹੋਣਾ ਪੈ ਰਿਹਾ ਹੈ, ਉੱਥੇ ਹੀ ਕਿਸਾਨਾਂ ਨੂੰ ਮੌਸਮ ਦੀ ਮਾਰ ਵੀ ਝੱਲਣੀ ਪੈ ਰਹੀ ਹੈ।

ਗੁਰਦਾਸਪੁਰ ਦੀ ਇੱਕ ਮੰਡੀ ਵਿੱਚ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਨਾ ਕਰਨ ਕਰਕੇ ਕਿਸਾਨਾਂ ਦੀ ਫਸਲ ਮੀਂਹ ਦੇ ਪਾਣੀ ਕਾਰਨ ਖਰਾਬ ਹੋ ਗਈ। ਏਜੰਸੀਆਂ ਵੱਲੋਂ ਖ਼ਰੀਦਿਆ ਗਿਆ 2 ਰੁਪਏ ਵਾਲਾ ਅਨਾਜ ਵੀ ਮੰਡੀ ਵਿੱਚ ਭਿੱਜ ਗਿਆ, ਜੋ ਕਿ ਗਰੀਬਾਂ ਤੱਕ ਪਹੁੰਚਾਇਆ ਜਾਣਾ ਸੀ। ਜ਼ਿਲ੍ਹਾ ਮੰਡੀ ਅਧਿਕਾਰੀ ਕੁਲਜੀਤ ਸਿੰਘ ਨੇ ਕਿਹਾ ਕਿ ਜਿਸਦੀ ਵੀ ਲਾਪਰਵਾਹੀ ਹੈ, ਉਸਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।