Punjab

ਬਹਿਬਲ ਕਲਾ ਗੋਲੀਕਾਂਡ – ਕੈਪਟਨ ਸਰਕਾਰ ਕਰਕੇ ਨਹੀਂ ਹੋਈ ਹਾਈਕੋਰਟ ‘ਚ ਅੱਜ ਹੋਣ ਵਾਲੀ ਅਹਿਮ ਸੁਣਵਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬਹਿਬਲ ਕਲਾ ਗੋਲੀਕਾਂਡ ਮਾਮਲੇ ਦੀ ਸੁਣਵਾਈ ਮੁਲਤਵੀ ਕਰਨ ਦੀ ਅਪੀਲ ਦਾਖਲ ਕੀਤੀ ਹੈ। ਪੰਜਾਬ ਸਰਕਾਰ ਨੇ ਕਿਹਾ ਕਿ ਸਾਡਾ ਵਕੀਲ ਕਰੋਨਾ ਪਾਜ਼ੀਟਿਵ ਹੈ। ਜਾਣਕਾਰੀ ਮੁਤਾਬਕ ਬਹਿਬਲ ਕਲਾ ਗੋਲੀਕਾਂਡ ਮਾਮਲੇ ਦਾ ਕੇਸ ਲੜ ਰਹੇ ਵਕੀਲ ਸਿਧਾਰਥ ਮਲਹੋਤਰਾ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਉਨ੍ਹਾਂ ਦੀ ਟੀਮ ਦਾ ਇੱਕ ਹੋਰ ਮੈਂਬਰ ਵੀ ਕਰੋਨਾ ਪਾਜ਼ੀਟਿਵ ਹੈ। ਇਸ ਲਈ ਟੀਮ ਨੂੰ ਇਕਾਂਤਵਾਸ ਕੀਤਾ ਗਿਆ ਹੈ। ਹਾਲੇ ਤੱਕ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਹਾਈਕੋਰਟ ਨੇ ਕੋਈ ਫੈਸਲਾ ਨਹੀਂ ਕੀਤਾ ਹੈ।

ਅੱਜ ਬਹਿਬਲ ਕਲਾ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਣੀ ਸੀ। ਜਸਟਿਸ ਅਲਕਾ ਸਰੀਨ ਨੇ ਇਸ ਮਾਮਲੇ ਦੀ ਸੁਣਵਾਈ 20 ਅਪ੍ਰੈਲ ਯਾਨਿ ਅੱਜ ਨਿਸ਼ਚਿਤ ਕੀਤੀ ਸੀ। ਕੋਟਕਪੁਰਾ ਗੋਲੀਕਾਂਡ ਸਬੰਧੀ ਹਾਈ ਕੋਰਟ ਦਾ ਫ਼ੈਸਲਾ ਅਜੇ ਤੱਕ ਜਨਤਕ ਨਹੀਂ ਹੋਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 10 ਅਪ੍ਰੈਲ ਨੂੰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਦੀ ਜਾਂਚ ਰਿਪੋਰਟ ਨੂੰ ਕਰ ਦਿੱਤਾ ਸੀ। ਹਾਈਕੋਰਟ ਵਿੱਚ ਇਸ ਰਿੱਟ ‘ਤੇ ਅੱਜ ਸੁਣਵਾਈ ਹੋਣੀ ਸੀ।