Punjab

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਇਸ ਜ਼ਿਲ੍ਹੇ ਦੇ ਸਕੂਲ ‘ਤੇ ਕੀਤੀ ਵੱਡੀ ਕਾਰਵਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : – ਪੰਜਾਬ ਵਿੱਚ ਕਰੋਨਾ ਦੇ ਵੱਧ ਰਹੇ ਕੇਸਾਂ ਨੂੰ ਵੇਖ ਕੇ ਪੰਜਾਬ ਸਰਕਾਰ ਕਾਫੀ ਸਖਤ ਨਜ਼ਰ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਕਈ ਅਹਿਮ ਫੈਸਲੇ ਲਏ ਗਏ ਹਨ, ਜਿਸ ਵਿੱਚ ਸਕੂਲਾਂ ਨੂੰ ਵੀ ਅਗਲੇ ਹੁਕਮਾਂ ਤੱਕ ਬੰਦ ਕੀਤਾ ਗਿਆ ਸੀ। ਪਰ ਇਸ ਦੌਰਾਨ ਵੀ ਕਈ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ, ਜਿੱਥੇ ਸਕੂਲਾਂ ਵੱਲੋਂ ਪੰਜਾਬ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਇੱਕ ਪ੍ਰਾਈਵੇਟ ਸਕੂਲ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ‘ਤੇ ਸਕੂਲ ਦਾ ਇਤਰਾਜ਼ਹੀਣਤਾ ਸਰਟੀਫ਼ਿਕੇਟ (ਐਨਓਸੀ) ਨੂੰ ਰੱਦ ਕਰ ਦਿੱਤਾ ਹੈ। ਵਿਜੇ ਇੰਦਰ ਸਿੰਗਲਾ ਨੇ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਦੀਆਂ ਕਥਿਤ ਵਧੀਕੀਆਂ ਵਿਰੁੱਧ ਅਜਿਹੀਆਂ ਸ਼ਿਕਾਇਤਾਂ ਲਈ ਆਪਣੀ ਨਿੱਜੀ ਈਮੇਲ ਆਈਡੀ vijayindersingla@gmail.com ਜਾਰੀ ਕੀਤੀ ਸੀ।