‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਰੀਦਕੋਟ ਅਦਾਲਤ ਨੇ ਬਹਿਬਲ ਕਲਾ ਘਟਨਾ ਦੇ ਮਾਮਲੇ ਦੀ ਸੁਣਵਾਈ 18 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਅੱਜ ਅਦਾਲਤ ਵਿੱਚ ਪੇਸ਼ੀ ਦੌਰਾਨ ਸਿਰਫ ਇੱਕ ਮੁਲਜ਼ਮ ਹੀ ਹਾਜ਼ਰ ਹੋਇਆ ਸੀ। ਫ਼ਰੀਦਕੋਟ ਦੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਬਹਿਬਲ ਕਲਾ ਗੋਲੀਕਾਂਡ ਦੀ ਸੁਣਵਾਈ 18 ਮਈ ਤੱਕ ਮੁਲਤਵੀ ਕਰ ਦਿੱਤਾ ਹੈ।
ਪੰਜਾਬ ਸਰਕਾਰ ਨੇ ਬਹਿਬਲ ਕਲਾ ਘਟਨਾ ਮਾਮਲੇ ਵਿੱਚ ਚਾਰਜਸ਼ੀਟ ਦੇ ਮੁੱਦੇ ’ਤੇ ਬਹਿਸ ਕਰਨ ਲਈ ਅਦਾਲਤ ਨੂੰ ਬੇਨਤੀ ਕੀਤੀ ਸੀ ਪਰ ਮੁਲਜ਼ਮਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਬਹਿਬਲ ਕਲਾ ਘਟਨਾ ਦੀ ਚਾਰਜਸ਼ੀਟ ਰੱਦ ਕਰਵਾਉਣ ਲਈ ਉਹ ਹਾਈ ਕੋਰਟ ਵਿੱਚ ਗਏ ਹੋਏ ਹਨ ਅਤੇ ਇਸ ਮਾਮਲੇ ਦੀ ਸੁਣਵਾਈ ਹਾਈ ਕੋਰਟ ਨੇ 13 ਮਈ ਨੂੰ ਕਰਨੀ ਹੈ।