Punjab

ਪੰਜਾਬ ‘ਚ ਖਤਮ ਹੋਏ ਕਰੋਨਾ ਦੇ ਟੀਕੇ

‘ਦ ਖ਼ਾਲਸ ਬਿਊਰੋ :- ਕਰੋਨਾ ਦੇ ਕੇਸ ਪੰਜਾਬ ਵਿੱਚ ਲਗਾਤਾਰ ਵੱਧਦੇ ਜਾ ਰਹੇ ਹਨ। ਸੂਬੇ ਵਿੱਚ ਕਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਪਰ ਅੱਜ ਪੰਜਾਬ ਵਿੱਚ ਕਰੋਨਾਵਾਇਰਸ ਦੇ ਟੀਕੇ ਖ਼ਤਮ ਹੋ ਗਏ ਹਨ। ਸਿਹਤ ਵਿਭਾਗ ਨੇ ਇਸ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਮੁਤਾਬਕ ਹੁਣ ਤੱਕ ਪੰਜਾਬ ਭਰ ਵਿੱਚ 25 ਲੱਖ ਵਿਅਕਤੀਆਂ ਨੂੰ ਇਹ ਟੀਕੇ ਲੱਗ ਚੁੱਕੇ ਹਨ। ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ 1 ਤੋਂ 15 ਮਈ ਤੱਕ 6 ਲੱਖ 16 ਹਜ਼ਾਰ ਟੀਕੇ ਆਉਣੇ ਸਨ। ਪਰ ਇਹ ਖੇਪ ਪੰਜਾਬ ਨੂੰ ਪ੍ਰਾਪਤ ਨਹੀਂ ਹੋ ਸਕੀ। ਇਸ ਲਈ ਟੀਕਿਆਂ ਦਾ ਸਟਾਕ ਖਤਮ ਹੋ ਗਿਆ ਹੈ।

ਲੋਕਾਂ ਨੂੰ ‘ਕੋਵੀਸ਼ੀਲਡ’ ਤੇ ‘ਕੋਵੈਕਸੀਨ’ ਦੇ ਟੀਕੇ ਲਾਏ ਜਾ ਰਹੇ ਹਨ। ਪਹਿਲੇ ਪੜਾਅ ’ਚ ਫਰੰਟਲਾਈਨ ’ਤੇ ਕੰਮ ਕਰਨ ਵਾਲਿਆਂ ਨੂੰ ਹੀ ਇਹ ਟੀਕੇ ਲਾਏ ਗਏ ਸਨ, ਜਿਨ੍ਹਾਂ ਵਿੱਚ ਡਾਕਟਰ ਅਤੇ ਸਿਹਤ ਵਿਭਾਗ ਨਾਲ ਸਬੰਧਿਤ ਸਟਾਫ਼, ਪੁਲਿਸ ਮੁਲਾਜ਼ਮਾਂ ਅਤੇ ਹੋਰ ਮੋਹਰੀ ਡਿਊਟੀ ਨਿਭਾਉਣ ਵਾਲੇ ਮੁਲਾਜ਼ਮ ਸ਼ਾਮਲ ਸਨ। ਪਿਛਲੇ ਕੁੱਝ ਦਿਨਾਂ ਤੋਂ 45 ਸਾਲ ਤੋਂ ਵੱਧ ਉਮਰ ਵਾਲਿਆਂ ਨੂੰ ਵੀ ਇਹ ਟੀਕੇ ਲਗਾਏ ਜਾ ਰਹੇ ਹਨ। 1 ਮਈ ਤੋਂ ਦੇਸ਼ ਭਰ ਵਿੱਚ 18 ਸਾਲ ਤੋਂ ਉੱਪਰ ਦੀ ਉਮਰ ਵਾਲਿਆਂ ਦੇ ਵੀ ਇਹ ਟੀਕੇ ਲੱਗਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਪਰ ਪੰਜਾਬ ਵਿੱਚ ਹਾਲੇ ਇਹ ਪ੍ਰਕਿਰਿਆ ਸ਼ੁਰੂ ਨਹੀਂ ਹੋ ਸਕੀ।