Punjab

ਪੰਜਾਬ ਨੂੰ ਨਹੀਂ ਮਿਲ ਰਿਹਾ ਵਿਦੇਸ਼ੀ ਮਦਦ ਦਾ ਹਿੱਸਾ, ਸਿਹਤ ਮੰਤਰੀ ਨੇ ਲਾਏ ਦੋਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕੋਰਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਪਰ ਪੰਜਾਬ ਵਿੱਚ ਆਕਸੀਜਨ ਸਿਲੰਡਰਾਂ ਦੀ ਘਾਟ ਹੋ ਗਈ ਹੈ। ਸੂਬੇ ਵਿੱਚ ਕਰੋਨਾ ਵੈਕਸੀਨ ਦਾ ਤਾਂ ਸਟਾਕ ਹੀ ਖਤਮ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅੱਜ ਫਿਰ ਤੋਂ ਪੰਜਾਬ ਦੇ ਹਾਲਾਤਾਂ ਤੋਂ ਜਾਣੂ ਕਰਵਾਉਂਦਿਆਂ ਸੂਬੇ ਵਿੱਚ ਕਰੋਨਾ ਵੈਕਸੀਨ ਅਤੇ ਆਕਸੀਜਨ ਸਿਲੰਡਰਾਂ ਦੀ ਸਪਲਾਈ ਜਲਦ ਕਰਨ ਦੀ ਅਪੀਲ ਕੀਤੀ ਹੈ।

ਪੰਜਾਬ ਸਿਹਤ ਵਿਭਾਗ ਨੇ ਕੇਂਦਰ ਸਰਕਾਰ ‘ਤੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਵਿਦੇਸ਼ੀ ਮਦਦ ਦਾ ਪੰਜਾਬ ਨੂੰ ਕੋਈ ਹਿੱਸਾ ਨਹੀਂ ਮਿਲਿਆ ਹੈ। ਪੰਜਾਬ ਕੇਂਦਰ ਸਰਕਾਰ ਤੋਂ ਲਗਾਤਾਰ ਮਦਦ ਦੀ ਮੰਗ ਕਰ ਰਿਹਾ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਵਿਦੇਸ਼ਾਂ ਤੋਂ ਆ ਰਹੀ ਮਦਦ ਦਾ ਕੋਈ ਵੀ ਹਿੱਸਾ ਨਹੀਂ ਮਿਲ ਰਿਹਾ ਹੈ। ਜਾਣਕਾਰੀ ਮੁਤਾਬਕ ਯੂ.ਕੇ., ਕੁਵੈਤ ਤੋਂ ਭਾਰਤ ਨੂੰ ਵੱਡੀ ਗਿਣਤੀ ਵਿੱਚ ਵੈਂਟੀਲੇਟਰ ਅਤੇ ਆਕਸੀਜਨ ਸਿਲੰਡਰ ਆਏ ਹਨ।