Punjab

ਪੰਜਾਬ ‘ਚ ਆਉਣਾ ਹੋਇਆ ਔਖਾ, ਪੜ੍ਹੋ ਪ੍ਰਸ਼ਾਸਨ ਦਾ ਵੱਡਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਮਹਾਂਮਾਰੀ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਕਰੋਨਾ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਕਈ ਅਹਿਮ ਫੈਸਲੇ ਲਏ ਹਨ। ਪੰਜਾਬ ਸਰਕਾਰ ਨੇ ਬਾਹਰਲੇ ਸੂਬਿਆਂ ਦੇ ਲੋਕਾਂ ਲਈ ਪੰਜਾਬ ਵਿੱਚ ਦਾਖਲ ਹੋਣ ਲਈ ਕਰੋਨਾ ਨੈਗੇਟਿਵ ਰਿਪੋਰਟ ਨੂੰ ਲਾਜ਼ਮੀ ਕਰ ਦਿੱਤਾ ਹੈ। ਇਨ੍ਹਾਂ ਹੁਕਮਾਂ ਦੇ ਮੱਦੇਨਜ਼ਰ ਪੰਜਾਬ ਦੇ ਬਾਰਡਰਾਂ ‘ਤੇ ਪੁਲਿਸ ਪ੍ਰਸ਼ਾਸਨ ਨੂੰ ਤਾਇਨਾਤ ਕੀਤਾ ਗਿਆ ਹੈ।

ਪੰਜਾਬ ਵਿੱਚ ਦਾਖਲ ਹੋਣ ਵਾਲਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਤਲਵੰਡੀ ਸਾਬ੍ਹੋ ਦੇ ਵਿੱਚ ਹਰਿਆਣਾ ਦੇ ਨਾਲ ਲੱਗਦੇ ਤਿੰਨ ਰਸਤੇ ਵੀ ਸੀਲ ਕਰ ਦਿੱਤੇ ਗਏ ਹਨ। ਚਾਰ ਪਹੀਆ ਵਾਹਨ ਵਿੱਚ ਦੋ ਅਤੇ ਦੋ ਪਹੀਆ ਵਾਹਨ ਵਿੱਚ ਇੱਕ ਸਵਾਰੀ ਨੂੰ ਸਫਰ ਕਰਨ ਦੀ ਹੀ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਵਿੱਚ ਬਾਹਰੋਂ ਆਉਣ ਵਾਲਿਆਂ ਲਈ ਕਰੋਨਾ ਟੈਸਟ ਜ਼ਰੂਰੀ ਕੀਤਾ ਗਿਆ ਹੈ। ਪੰਜਾਬ ਵਿੱਚ ਆਉਣ ਲਈ ਕਰੋਨਾ ਨੈਗੇਟਿਵ ਰਿਪੋਰਟ ਲਾਜ਼ਮੀ ਕੀਤੀ ਗਈ ਹੈ ਅਤੇ ਇਹ ਰਿਪੋਰਟ 72 ਘੰਟਿਆਂ ਤੋਂ ਜ਼ਿਆਦਾ ਪੁਰਾਣੀ ਨਹੀਂ ਹੋਣੀ ਚਾਹੀਦੀ। ਵੈਕਸੀਨੇਸ਼ਨ ਦਾ ਸਰਟੀਫਿਕੇਟ ਹੋਣਾ ਵੀ ਲਾਜ਼ਮੀ ਕੀਤਾ ਗਿਆ ਹੈ।