Punjab

ਪੰਜਾਬ ਨੂੰ ਜਲਦ ਮਿਲਣਗੀਆਂ ਹੋਰ 540 ਨਰਸਾਂ ਅਤੇ ਡਾਕਟਰ

‘ਦ ਖ਼ਾਲਸ ਬਿਊਰੋ :- ਮੈਡੀਕਲ ਸਿੱਖਿਆ ਮੰਤਰੀ ਓਪੀ ਸੋਨੀ ਨੇ ਪੰਜਾਬ ਦੇ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਨਾਲ ਜੁੜੇ ਹਸਪਤਾਲਾਂ ਵਿੱਚ ਕਰੀਬ 540 ਨਰਸਾਂ ਅਤੇ ਕੁੱਝ ਡਾਕਟਰ ਭਰਤੀ ਕਰਨ ਦਾ ਐਲਾਨ ਕੀਤਾ ਹੈ। ਸੋਨੀ ਨੇ ਇਹ ਫੈਸਲਾ ਹਸਪਤਾਲਾਂ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਲਿਆ ਹੈ। ਹੋਰ ਨਰਸਾਂ ਅਤੇ ਡਾਕਟਰ ਭਰਤੀ ਕਰਨ ਨਾਲ ਕਰੋਨਾ ਮਰੀਜ਼ਾਂ ਦਾ ਇਲਾਜ ਅਤੇ ਦੇਖਭਾਲ ਵਧੀਆ ਢੰਗ ਨਾਲ ਹੋ ਸਕੇਗੀ।

ਸੋਨੀ ਨੇ ਕਰੋਨਾ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਤਿੰਨ ਮੈਡੀਕਲ ਕਾਲਜਾਂ ਵਿੱਚ 25 ਫ਼ੀਸਦੀ ਤੋਂ ਵੱਧ ਬੈੱਡ ਵਧਾਉਣ ਦਾ ਫ਼ੈਸਲਾ ਲਿਆ ਸੀ ਅਤੇ ਬੈੱਡ ਵਧਾਉਣ ਨਾਲ ਡਾਕਟਰਾਂ ਅਤੇ ਹੋਰ ਸਟਾਫ਼ ਦੀ ਲੋੜ ਨੂੰ ਪੂਰਾ ਕਰਨ ਲਈ ਤਿੰਨਾਂ ਮੈਡੀਕਲ ਕਾਲਜਾਂ ਵਿੱਚ ਲਗਭਗ 540 ਨਰਸਾਂ ਅਤੇ ਕੁੱਝ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮੁਲਾਜ਼ਮ ਲੰਮੇ ਸਮੇਂ ਤੋਂ ਕੱਚੇ ਤੌਰ ’ਤੇ ਕੰਮ ਕਰ ਰਹੇ ਸਨ, ਉਨ੍ਹਾਂ ਨੂੰ ਵੀ ਜਲਦੀ ਪੱਕੇ ਕਰਨ ’ਤੇ ਵਿਚਾਰ ਚੱਲ ਰਿਹਾ ਹੈ।