Punjab

ਓਪੀ ਸੋਨੀ ਨੇ ਕਰੋਨਾ ਮਰੀਜ਼ਾਂ ਦੀ ਮੌਤਾਂ ਲਈ ਇਨ੍ਹਾਂ ਹਸਪਤਾਲਾਂ ਨੂੰ ਠਹਿਰਾਇਆ ਜ਼ਿੰਮੇਵਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਮਰੀਜ਼ਾਂ ਦੀ ਮੌਤ ‘ਤੇ ਮੈਡੀਕਲ ਸਿੱਖਿਆ ਮੰਤਰੀ ਓਪੀ ਸੋਨੀ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਨਿੱਜੀ ਹਸਪਤਾਲ ਮਰੀਜ਼ ਦੀ ਹਾਲਤ ਨਾਜ਼ੁਕ ਹੋਣ ‘ਤੇ ਸਾਡੇ ਹਸਪਤਾਲਾਂ ਵਿੱਚ ਰੈਫਰ ਕਰ ਦਿੰਦੇ ਹਨ। ਕਈ ਵਾਰ ਉਸ ਮਰੀਜ਼ ਦੀ ਹਾਲਤ ਇੰਨੀ ਗੰਭੀਰ ਹੁੰਦੀ ਹੈ ਕਿ ਹਸਪਤਾਲ ਵਿੱਚ ਆਉਂਦਿਆਂ ਹੀ ਇੱਕ-ਦੋ ਘੰਟੇ ਵਿੱਚ ਉਸਦੀ ਮੌਤ ਹੋ ਜਾਂਦੀ ਹੈ। ਕਈ ਵੈਂਟੀਲੇਟਰਾਂ ‘ਤੇ ਪਏ ਮਰੀਜ਼ਾਂ ਦੀ ਵੀ ਇੱਕ-ਦੋ ਦਿਨਾਂ ਤੱਕ ਮੌਤ ਹੋ ਜਾਂਦੀ ਹੈ। ਉਨ੍ਹਾਂ ਨੂੰ ਮੌਤਾਂ ਦੇ ਵੱਧ ਰਹੇ ਅੰਕੜਿਆਂ ਬਾਰੇ ਇੱਕ ਸਵਾਲ ਪੁੱਛਿਆ ਗਿਆ ਸੀ ਜਿਸਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਨਿੱਜੀ ਹਸਪਤਾਲਾਂ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਹਰੇਕ ਨੂੰ ਸਿਹਤ ਸਹੂਲਤਾਂ ਦੇਣਾ ਫਰਜ਼ ਹੈ।