Punjab

ਪੰਜਾਬ ਦੇ 5 ਜ਼ਿਲ੍ਹਿਆਂ ਤੋਂ ਕਿਸਾਨਾਂ ਦਾ ਦਿੱਲੀ ਨੂੰ ਲੈ ਕੇ ਅਗਲਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਖੇਤੀ ਕਾਨੂੰਨਾਂ ਦੇ ਖਿਲਾਫ ਦਿੱਲੀ ਮੋਰਚੇ ਨੂੰ ਮਜ਼ਬੂਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਨੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਗੱਡੀਆਂ ਦਾ ਕਾਫਲਾ ਮਾਰਚ 20 ਮਈ ਨੂੰ ਸਵੇਰੇ 11 ਵਜੇ ਸ਼ੰਭੂ ਬਾਰਡਰ ਟੋਲ ਪਲਾਜ਼ਾ ਅੰਬਾਲਾ ਤੋਂ ਦਿੱਲੀ ਦੇ ਕੁੰਡਲੀ ਬਾਰਡਰ ਨੂੰ ਰਵਾਨਾ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਟਿਆਲਾ, ਗੁਰਦਾਸਪੁਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਮਾਨਸਾ ਜ਼ਿਲ੍ਹੇ ਸ਼ਾਮਿਲ ਹਨ। ਕਿਸਾਨ ਲੀਡਰਾਂ ਨੇ ਸਾਰੇ ਲੋਕਾਂ ਨੂੰ ਆਪਣੀਆਂ-ਆਪਣੀਆਂ ਗੱਡੀਆਂ ਸਮੇਤ ਪਹੁੰਚਣ ਦਾ ਸੱਦਾ ਦਿੱਤਾ ਹੈ।

ਸੰਯੁਕਤ ਕਿਸਾਨ ਮੋਰਚਾ ਨੇ ਹਰਿਆਣਾ ਦੇ ਸਾਰੇ ਕਿਸਾਨਾਂ ਨੂੰ ਕਿਸਾਨ ਅੰਦੋਲਨ ਵਿੱਚ ਸਰਗਰਮ ਸ਼ਮੂਲੀਅਤ ਅਤੇ ਹਰ ਸੱਦੇ ਨੂੰ ਸਫਲ ਬਣਾਉਣ ਲਈ ਵਧਾਈ ਦਿੱਤੀ ਹੈ।