‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਇੰਡੀਅਨ ਪ੍ਰੀਮੀਅਰ ਲੀਗ ਯਾਨੀ ਕਿ ਆਈਪੀਐੱਲ ਦੇ ਬਾਕੀ ਦੇ ਮੈਚ ਹੁਣ ਸੰਯੁਕਤ ਅਰਬ ਅਮੀਰਾਤ ਯੂਏਈ ਵਿੱਚ ਖੇਡੇ ਜਾਣਗੇ। ਜਾਣਕਾਰੀ ਅਨੁਸਾਰ ਬੀਸੀਸੀਆਈ ਨੇ ਇਹ ਫੈਸਲਾ ਕੀਤਾ ਹੈ।ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਵਧਣ ਕਾਰਨ ਆਈਪੀਐੱਲ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਕਈ ਟੀਮਾਂ ਦੇ ਖਿਡਾਰੀਆਂ ਨੂੰ ਵੀ ਕੋਰੋਨਾ ਹੋਣ ਕਰਕੇ ਵਿਦੇਸ਼ੀ ਖਿਡਾਰੀ ਆਪਣੇ ਦੇਸ਼ ਮੁੜ ਗਏ ਸਨ। ਜ਼ਿਕਰਯੋਗ ਹੈ ਕਿ ਆਈਪੀਐੱਲ ਦੇ ਪਹਿਲੇ ਪੜਾਅ ਵਿਚ 29 ਮੈਚ ਹੋਏ ਸਨ ਤੇ ਹਾਲੇ 31 ਹੋਰ ਖੇਡੇ ਜਾਣੇ ਬਾਕੀ ਹਨ।