‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਹਰਿਆਣਾ ਵਿੱਚ ਤਾਲਾਬੰਦੀ ਨੂੰ 7 ਜੂਨ ਤੱਕ ਹੋਰ ਵਧਾ ਦਿੱਤਾ ਗਿਆ ਹੈ। ਸਰਕਾਰ ਦੇ ਅਨੁਸਾਰ ਸੂਬੇ ਵਿਚ ਪਹਿਲੀ ਜੂਨ ਤੋਂ ਸੱਤ ਜੂਨ ਤਕ ਤਾਲਾਬੰਦੀ ਦੀਆਂ ਪਾਬੰਦੀਆਂ ਜਾਰੀ ਰਹਿਣਗੀਆਂ। ਹੁਣ ਦੁਕਾਨਾਂ ਔਡ ਈਵਨ ਫਾਰਮੂਲੇ ਤਹਿਤ ਸਵੇਰ 9 ਤੋਂ ਦੁਪਹਿਰ 3 ਵਜੇ ਤਕ ਖੁੱਲ੍ਹਣਗੀਆਂ, ਜਦੋਂ ਕਿ ਪਹਿਲਾਂ ਦੁਕਾਨਾਂ ਸਵੇਰ ਸੱਤ ਤੋਂ ਦੁਪਹਿਰ 12 ਵਜੇ ਤੱਕ ਖੋਲ੍ਹਣ ਦੀ ਇਜਾਜਤ ਸੀ।ਜ਼ਿਕਰਯੋਗ ਹੈ ਕਿ ਕੋਰੋਨਾ ਦੇ ਕੇਸਾਂ ਵਿੱਚ ਕਮੀ ਆ ਰਹੀ ਹੈ। ਇਸਨੂੰ ਦੇਖਦਿਆਂ ਸਰਕਾਰ ਨੇ ਲੋਕਾਂ ਨੂੰ ਢਿੱਲ ਦੇਣ ਦਾ ਮਨ ਬਣਾਇਆ ਹੈ।
ਸਿਹਤ ਮੰਤਰਾਲੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 1,65,553 ਨਵੇਂ ਕੇਸ ਸਾਹਮਣੇ ਆਏ ਹਨ। ਨਾਲ ਹੀ ਇਸੇ ਸਮੇਂ ਵਿਚ 3460 ਲੋਕਾਂ ਦੀ ਮੌਤ ਹੋ ਗਈ ਹੈ।