‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਦਿੱਲੀ ਵਿੱਚ ਪੰਜਾਬ ਕਾਂਗਰਸ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਕਲੇਸ਼ ਨੂੰ ਖਤਮ ਕਰਨ ਲਈ ਤਿੰਨ ਮੈਂਬਰੀ ਕਮੇਟੀ ਨਾਲ ਰੱਖੀ ਗਈ ਮੀਟਿੰਗ ਵਿੱਚ ਬੁੱਧਵਾਰ ਨੂੰ ਕਮੇਟੀ ਅੱਗੇ ਫਾਰਮੂਲਾ ਨੰਬਰ 44 ਰੱਖਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਮੇਟੀ ਅੱਗੇ ਬੇਅਦਬੀ ਮਾਮਲਾ, ਡਰੱਗਜ਼ ਮਾਮਲਾ, ਮੁਲਾਜ਼ਮਾਂ ਦੀ ਗੱਲ ਰੱਖਣ ਦਾ ਵੀ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਟਾਈਫਾਈਡ ਹੋ ਗਿਆ ਹੈ। ਜੇ ਇਲਾਜ ਨਾ ਹੋਇਆ ਤਾਂ ਪੀਲੀਆ ਹੋ ਜਾਵੇਗਾ’।
ਉਨ੍ਹਾਂ ਕਿਹਾ ਕਿ ‘ਪੰਜਾਬ ਵਿੱਚ ਅਫਸਰਸ਼ਾਹੀ ਭਾਰੂ ਹੈ। ਪੰਜਾਬ ਵਿੱਚ ਕਰੋਨਾ ਪ੍ਰਬੰਧਾਂ ਨੂੰ ਹੋਰ ਬਿਹਤਰ ਕਰਨ ਦੀ ਲੋੜ ਹੈ। ਕੈਪਟਨ ਨੂੰ ਚਾਹੀਦਾ ਹੈ ਕਿ ਜੋ ਪਹਿਲਾਂ ਤੋਂ ਹੀ ਨੌਕਰੀਆਂ ਵਿੱਚ ਕੱਚੇ ਮੁਲਾਜ਼ਮ ਹਨ, ਪਹਿਲਾਂ ਉਨ੍ਹਾਂ ਨੂੰ ਪੱਕਾ ਕਰੀਏ, ਬਾਕੀ ਭਰਤੀਆਂ ਬਾਅਦ ਵਿੱਚ ਕੀਤੀਆਂ ਜਾ ਸਕਦੀਆਂ ਹਨ’। ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਤਿੰਨ ਮੈਂਬਰੀ ਕਮੇਟੀ ਦੇ ਨਾਲ ਗੱਲਬਾਤ ਕਰਨੀ ਹੈ।