Punjab

ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਨੌਕਰੀ ਦੇ ਚਾਹਵਾਨਾਂ ਲਈ ਵੱਡੀ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਵਾਸਤੇ ਅਪਲਾਈ ਕਰਨ ਦੀ ਆਖਰੀ ਤਰੀਕ ਵਿੱਚ ਵਾਧਾ ਕਰ ਦਿੱਤਾ ਹੈ। ਪ੍ਰੀ-ਪ੍ਰਾਇਮਰੀ ਅਧਿਆਪਕ ਅਸਾਮੀਆਂ ਵਾਸਤੇ 9 ਜੂਨ ਤੱਕ ਅਪਲਾਈ ਕਰ ਸਕਦੇ ਹਨ। ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ 8 ਹਜ਼ਾਰ 393 ਅਸਾਮੀਆਂ ਭਰਨ ਲਈ ਯੋਗ ਉਮੀਦਵਾਰਾਂ ਕੋਲੋਂ 21 ਦਸੰਬਰ, 2020 ਤੱਕ ਅਰਜ਼ੀਆਂ ਮੰਗੀਆਂ ਸਨ ਅਤੇ ਬਾਅਦ ਵਿੱਚ ਇਹ ਤਰੀਕ ਵਧਾ ਕੇ 24 ਅਪ੍ਰੈਲ, 2021 ਕਰ ਦਿੱਤੀ ਗਈ ਸੀ।

ਉਨ੍ਹਾਂ ਕਿਹਾ ਕਿ ਕੁੱਝ ਤਕਨੀਕੀ ਕਾਰਨਾਂ ਕਰਕੇ ਅਤੇ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਇਹ ਤਰੀਕ 9 ਜੂਨ, 2021 ਨਿਰਧਾਰਤ ਕੀਤੀ ਗਈ ਹੈ ਤਾਂ ਜੋ ਸਾਰੇ ਉਮੀਦਵਾਰ ਅਪਲਾਈ ਕਰ ਸਕਣ। ਉਮੀਦਵਾਰ ਇਹ ਅਰਜ਼ੀਆਂ ਵਿਭਾਗ ਦੀ ਵੈੱਬਸਾਈਟ www.educationrecruitmentboard.com ’ਤੇ ਭੇਜ ਸਕਦੇ ਹਨ।