‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਬਣੀ ਨਵੀਂ ਐੱਸਆਈਟੀ ਮੁਲਜ਼ਮਾਂ ਦੇ ਨਾਰਕੋ ਟੈਸਟ ਕਰਵਾਉਣ ਦੀ ਇਜਾਜ਼ਤ ਲਈ ਅਦਾਲਤ ਵਿੱਚ ਪਹੁੰਚੀ ਹੈ। ਐੱਸਆਈਟੀ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਨਾਰਕੋ ਟੈਸਟ ਕਰਵਾਉਣ ਦੀ ਇਜਾਜ਼ਤ ਲਈ ਫਰੀਦਕੋਟ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ। ਐੱਸਆਈਟੀ ਨੇ ਅਦਾਲਤ ਨੂੰ ਕਿਹਾ ਹੈ ਕਿ ਮੁਲਜ਼ਮ ਵਿੱਚ ਜਾਂਚ ਵਿੱਚ ਸਹਿਯੋਗ ਨਹੀਂ ਦੇ ਰਹੇ। ਅਦਾਲਤ ਨੇ ਮੁਲਜ਼ਮਾਂ ਨੂੰ ਆਪਣਾ ਪੱਖ ਰੱਖਣ ਲਈ ਕਿਹਾ ਹੈ ਜਿਸ ਤੋਂ ਬਾਅਦ ਅਦਾਲਤ ਕੋਈ ਫੈਸਲਾ ਸੁਣਾਵੇਗੀ।
