Punjab

SIT ਜਾਵੇਗੀ ਪੰਜਾਬ ਦੇ ਸਾਬਕਾ CM ਦੇ ਘਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 22 ਜੂਨ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਨਵੀਂ ਬਣੀ ਐੱਸਆਈਟੀ ਸਾਹਮਣੇ ਪੇਸ਼ ਹੋਣਗੇ। ਐੱਸਆਈਟੀ 22 ਜੂਨ ਨੂੰ MLA ਹੋਸਟਲ ਵਿੱਚ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕਰੇਗੀ।

ਐੱਸਆਈਟੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਅੱਜ ਤਲਬ ਕੀਤਾ ਸੀ ਪਰ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਸਿਹਤ ਦਾ ਹਵਾਲਾ ਦੇ ਕੇ ਤਿੰਨ ਹਫ਼ਤਿਆਂ ਦਾ ਹੋਰ ਸਮਾਂ ਮੰਗਿਆ ਸੀ। ਜਾਂਚ ਟੀਮ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ 22 ਜੂਨ ਨੂੰ ਸੈਕਟਰ 4 ਦੇ ਐੱਮਐੱਲਏ ਹੋਸਟਲ ਵਿੱਚ ਮੌਜੂਦ ਰਹਿਣ, ਜਿੱਥੇ ਉਨ੍ਹਾਂ ਤੋਂ ਕੋਟਕਪੂਰਾ ਗੋਲੀ ਕਾਂਡ ਬਾਰੇ ਪੁੱਛ ਪੜਤਾਲ ਕੀਤੀ ਜਾਵੇਗੀ।