‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਸਾਨੀ ਅੰਦੋਲਨ ਦੇ ਹਾਲਾਤ ਦੀ ਜਾਣਕਾਰੀ ਦਿੱਤੀ ਹੈ। ਖੱਟਰ ਨੇ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ‘ਅੰਦੋਲਨ ਵਿੱਚ ਹਿੰਸਾ ਅਤੇ ਅਨੈਤਿਕ ਕੰਮਾਂ ਤੋਂ ਚਿੰਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਅੰਦੋਲਨ ਵਿੱਚ ਅਨੈਤਿਕ ਅਤੇ ਹਿੰਸਾਤਮਕ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਬਾਰੇ ਮੈਂ ਅਮਿਤ ਸ਼ਾਹ ਨੂੰ ਜਾਣੂ ਕਰਵਾਇਆ ਹੈ। ਖੱਟਰ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਅੰਦੋਲਨ ਵਿੱਚ ਔਰਤਾਂ ਦੇ ਨਾਲ ਛੇੜਖਾਨੀ ਦਾ ਤਾਂ ਰੁਟੀਨ ਹੀ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਅੰਦੋਲਨ ‘ਤੇ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਖੱਟਰ ਨੇ ਕਿਹਾ ਕਿ ਅਮਿਤ ਸ਼ਾਹ ਨੇ ਜ਼ਰੂਰੀ ਕਾਰਵਾਈ ਦਾ ਭਰੋਸਾ ਵੀ ਦਿੱਤਾ ਹੈ’।