‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਨਵੀਂ ਐੱਸਆਈਟੀ ਦੀ ਤਿੰਨ ਮੈਂਬਰੀ ਟੀਮ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚ ਕੇ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ। ਐੱਸਆਈਟੀ ਵੱਲੋਂ ਸਵੇਰੇ ਕਰੀਬ 10:30 ਵਜੇ ਪੁੱਛਗਿੱਛ ਸ਼ੁਰੂ ਕੀਤੀ ਗਈ ਸੀ ਅਤੇ ਦੁਪਹਿਰ ਦੇ ਕਰੀਬ 1 ਵਜੇ ਪੁੱਛਗਿੱਛ ਖਤਮ ਹੋਈ ਹੈ। ਇਸ ਟੀਮ ਵਿੱਚ ਰਾਕੇਸ਼ ਅਗਰਵਾਲ, ਐੱਲ.ਕੇ ਯਾਦਵ ਅਤੇ ਸੁਰਜੀਤ ਸਿੰਘ ਸ਼ਾਮਿਲ ਹਨ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਵਿਧਾਇਕ ਸ਼ਰਨਜੀਤ ਢਿੱਲੋਂ, ਪਵਨ ਟੀਨੂ , ਐੱਨ ਕੇ ਸ਼ਰਮਾ ਅਤੇ ਹੋਰ ਲੀਡਰ ਵੀ ਹਾਜ਼ਰ ਹਨ।