Punjab

ਸਿੱਧੂ ਦਾ ਪੰਜਾਬ ਦੇ ਡੀਜੀਪੀ ਨੂੰ ਇੱਕ ਸਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਡੀਜੀਪੀ ਨੂੰ ਬਿਕਰਮ ਸਿੰਘ ਮਜੀਠੀਆ ਬਾਰੇ ਇੱਕ ਸਵਾਲ ਕਰਦਿਆਂ ਕਿਹਾ ਕਿ ਤੁਸੀਂ ਮਜੀਠੀਏ ਦਾ ਕੀ ਕੀਤਾ ? ਉਨ੍ਹਾਂ ਦਾ ਕੀ ਬਣਿਆ, ਜਿਨ੍ਹਾਂ ਦੀ ਰਾਜਨੀਤਿਕ ਸ਼ਹਿ ‘ਤੇ ਪੰਜਾਬ ‘ਚ ਕੈਮੀਕਲ ਨਸ਼ਾ ਬਣਾਉਣ ਦੀ ਫੈਕਟਰੀ ਲੱਗੀ, ਜਿਨ੍ਹਾਂ ਨੇ ਲਾਲ ਬੱਤੀ ਵਾਲੀਆਂ ਗੱਡੀਆਂ ‘ਚ ਨਸ਼ਾ ਵਿਕਵਾਇਆ ?

ਸਿੱਧੂ ਨੇ ਕਿਹਾ ਕਿ ਮਾਣਯੋਗ ਉੱਚ ਅਦਾਲਤ ਵੱਲੋਂ ਸਰਕਾਰ ਨੂੰ ਭੇਜੀ ਗਈ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਵਿੱਚ ਦਰਜ ਵੱਡੇ ਮਗਰਮੱਛਾਂ ਉੱਪਰ ਕੀ ਕਾਰਵਾਈ ਕੀਤੀ ਗਈ ? ਤਾਂ ਹੀ ਉਹ ਅੱਜ ਸਾਡੇ ਉੱਤੇ ਕੇਸ ਪਾਉਣ ਦੀਆਂ ਧਮਕੀਆਂ ਦੇ ਰਿਹਾ ਹੈ। ਚਿੱਟੇ ਦੇ ਤਸਕਰ ਮਚਾਉਣ ਸ਼ੋਰ, ਆਖਿਰ ਕਿੰਨਾ ਟਾਈਮ ਹੋਰ ?