‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਵੱਖੋ-ਵੱਖ ਮੰਡੀਆਂ ਵਿਚਲੇ ਅਸਾਸਿਆਂ ਦੀ ਈ-ਨਿਲਾਮੀ ਲਈ ਇੱਕ ਪੋਰਟਲ ’emandikaran-pb.in’ ਦੀ ਵਰਚੁਅਲ ਢੰਗ ਨਾਲ ਸ਼ੁਰੂਆਤ ਕੀਤੀ ਹੈ। ਇਸ ਪੋਰਟਲ ਨੂੰ ਕਾਲੋਨਾਈਜੇਸ਼ਨ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਵਿਕਸਿਤ ਕੀਤਾ ਗਿਆ ਹੈ।
ਕੀ ਹਨ ਫਾਇਦੇ ?
- ਕੈਪਟਨ ਨੇ ਕਿਹਾ ਕਿ ਇਸ ਆਨਲਾਈਨ ਪਹਿਲਕਦਮੀ ਨਾਲ ਸੂਬੇ ਦੀਆਂ ਮੰਡੀਆਂ ਵਿਚਲੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਮਦਦ ਮਿਲੇਗੀ।
- ਇਸ ਪੋਰਟਲ ਵਿੱਚ ਸ਼ਾਮਲ ਕਿਸਾਨ ਅਤੇ ਆੜ੍ਹਤੀ ਨੂੰ ਇੱਕ ਪਾਰਦਰਸ਼ੀ ਅਤੇ ਤੇਜ਼ ਪ੍ਰਕਿਰਿਆ ਰਾਹੀਂ ਅਸਾਸਿਆਂ ਦੀ ਖਰੀਦ ਦਾ ਮੌਕਾ ਮਿਲੇਗਾ।
- ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਮਹੀਨਾਵਾਰ ਈ-ਨਿਲਾਮੀ ਦੀ ਇੱਕ ਸਾਲ ਲਈ ਜਾਰੀ ਸਮਾਂ-ਸਾਰਣੀ ਅਨੁਸਾਰ 2 ਹਜ਼ਾਰ 302 ਪਲਾਟਾਂ ਦੀ ਈ-ਨਿਲਾਮੀ 9 ਜੁਲਾਈ, 2021 ਤੋਂ ਸ਼ੁਰੂ ਹੋਵੇਗੀ।
- ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁੱਧ ਤਿਵਾੜੀ ਨੇ ਦੱਸਿਆ ਕਿ ਈ-ਨਿਲਾਮੀ ਨਾਲ ਵਿਭਾਗਾਂ ਦੇ ਲਾਗਤ ਖ਼ਰਚੇ ਵੀ ਘਟਣਗੇ।
- ਸਕੱਤਰ ਮੰਡੀ ਬੋਰਡ ਰਵੀ ਭਗਤ ਨੇ ਦੱਸਿਆ ਕਿ ਮੰਡੀ ਬੋਰਡ ਦੇ 22,026 ਪਲਾਟਾਂ ਵਿੱਚੋਂ 9902 ਦੀ ਵਿਕਰੀ ਨਾਲ ਸੂਬੇ ਨੂੰ 905 ਕਰੋੜ ਰੁਪਏ ਦੀ ਆਮਦਨ ਹੋਈ ਹੈ ਅਤੇ 12,124 ਪਲਾਟ ਅਜੇ ਅਣ-ਵਿਕੇ ਹਨ।