‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਹਾਈ ਕੋਰਟ ਨੇ 26 ਜਨਵਰੀ ਨੂੰ ਲਾਲ ਕਿਲੇ ‘ਤੇ ਵਾਪਰੀ ਘਟਨਾ ਮਾਮਲੇ ਵਿੱਚ ਦੀਪ ਸਿੱਧੂ ਸਮੇਤ ਹੋਰਨਾਂ ਖਿਲਾਫ਼ ਤਾਜ਼ਾ ਸੰਮਨ ਭੇਜੇ ਹਨ। ਦੀਪ ਸਿੱਧੂ ਨੂੰ 26 ਜਨਵਰੀ ਮੌਕੇ ਲਾਲ ਕਿਲੇ ‘ਤੇ ਵਾਪਰੀ ਘਟਨਾ ਦੇ ਮਾਮਲੇ ਵਿੱਚ ਪਹਿਲਾਂ ਜ਼ਮਾਨਤ ਦੇ ਦਿੱਤੀ ਗਈ ਸੀ। ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਨੂੰ ਤੁਰੰਤ ਬਾਅਦ ਇੱਕ ਹੋਰ ਮਾਮਲੇ ਵਿੱਚ ਮੁੜ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲੇ ‘ਤੇ ਕੇਸਰੀ ਝੰਡਾ ਲਹਿਰਾਉਣ ਤੇ ਤਿਰੰਗੇ ਦੀ ਬੇਅਦਬੀ ਕੀਤੇ ਜਾਣ ਦੇ ਮਾਮਲੇ ਵਿੱਚ ਪੁਲਿਸ ਨੇ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਸੀ। 9 ਫਰਵਰੀ ਨੂੰ ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਸੀ।