‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਵਿੱਚ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਹੱਲਾ ਬੋਲ ਦਿੱਤਾ ਹੈ। ਪਟਿਆਲਾ ਵਿੱਚ ਪੰਜ ਜਥੇਬੰਦੀਆਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਨੌਜਵਾਨ ਇਕੱਠੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵੱਲ ਕੂਚ ਕੀਤਾ ਗਿਆ। ਬੇਰੁਜ਼ਗਾਰ ਨੌਜਵਾਨ ਨੌਕਰੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਦੀ ਪੁਲਿਸ ਦੇ ਨਾਲ ਧੱਕਾ-ਮੁੱਕੀ ਵੀ ਹੋਈ ਅਤੇ ਇਨ੍ਹਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਣ ਤੋਂ ਰੋਕਿਆ ਗਿਆ, ਜਿਸ ਕਰਕੇ ਪ੍ਰਦਰਸ਼ਨਕਾਰੀਆਂ ਨੇ ਸੜਕ ‘ਤੇ ਬੈਠ ਕੇ ਹੀ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਪਟਿਆਲਾ ਦੇ ਵਾਈਪੀਐੱਸ ਚੌਂਕ ’ਚ ਖਿੱਚਧੂਹ ਕਰਨ ਬਾਅਦ ਲਾਠੀਚਾਰਜ ਕੀਤਾ।