‘ਦ ਖ਼ਾਲਸ ਬਿਊਰੋ :- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਪੰਜਾਬ ਦੇ ਸਰਕਾਰੀ/ ਜਨਤਕ ਖੇਤਰ ਦੇ ਦਫਤਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਜਲੀ ਦੀ ਵਰਤੋਂ ਸਹੀ ਤਰੀਕੇ ਨਾਲ ਕਰਨ ਅਤੇ 3 ਜੁਲਾਈ ਤੱਕ ਏਸੀ ਬੰਦ ਕਰ ਦੇਣ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਇਹ ਅਪੀਲ ਪੰਜਾਬ ਵਿੱਚ ਬਿਜਲੀ ਸੰਕਟ ਡੂੰਘਾ ਹੋਣ ਕਾਰਨ ਸਾਰੇ ਦਫਤਰਾਂ ਨੂੰ ਕੀਤੀ ਹੈ। ਕਾਰਪੋਰੇਸ਼ਨ ਵੱਲੋਂ ਕਿਹਾ ਗਿਆ ਹੈ ਕਿ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਤੇ ਮੌਨਸੂਨ ਵਿੱਚ ਦੇਰੀ ਹੋ ਗਈ ਹੈ। ਬਠਿੰਡਾ ਜ਼ਿਲ੍ਹੇ ਵਿੱਚ ਤਲਵੰਡੀ ਸਾਬੋ ਥਰਮਲ ਪਾਵਰ ਪਲਾਂਟ ਦੇ ਇੱਕ ਯੂਨਿਟ ਬੰਦ ਹੋਣ ਕਾਰਨ ਬਿਜਲੀ ਸੰਕਟ ਪੈਦਾ ਹੋ ਗਿਆ ਹੈ। ਗਰਮੀ ਕਾਰਨ 14 ਹਜ਼ਾਰ 500 ਮੈਗਾਵਾਟ ਤੋਂ ਵੱਧ ਦੀ ਬਿਜਲੀ ਦੀ ਮੰਗ ਹੈ। ਇਸ ਲਈ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਕੰਮ ਕਰ ਰਹੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਦਫ਼ਤਰਾਂ ਅਤੇ ਵਪਾਰਕ ਕੇਂਦਰਾਂ ਵਿੱਚ ਲਾਈਟਾਂ, ਡਿਵਾਈਸਾਂ ਅਤੇ ਉਪਕਰਣਾਂ ਨੂੰ ਬੰਦ ਕਰਕੇ ਬਿਜਲੀ ਦੀ ਸਹੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਅਗਲੇ ਤਿੰਨ ਦਿਨਾਂ ਲਈ ਦਫਤਰਾਂ ਵਿੱਚ ਏਸੀ ਵੀ ਨਾ ਚਲਾਉਣ ਦੀ ਅਪੀਲ ਕੀਤੀ ਗਈ ਹੈ।

Related Post
India, International, Khetibadi, Punjab
ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਦੀ ਭਾਰਤ ਫੇਰੀ ਦਾ
April 21, 2025