Punjab

ਬਿਜਲੀ ਦੇ ਮੁੱਦੇ ‘ਤੇ ਕਿਸਾਨਾਂ ਦੀ ਕੈਪਟਨ ਸਰਕਾਰ ਨੂੰ ਚਿਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਕਿਸਾਨਾਂ ਨੇ ਸਰਕਾਰ ਨੂੰ 5 ਜੁਲਾਈ ਤੱਕ ਦਾ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਉਹ 5 ਜੁਲਾਈ ਤੱਕ ਬਿਜਲੀ ਨਹੀਂ ਛੱਡਦੇ, ਪਾਣੀ ਖੇਤਾਂ ਨੂੰ ਨਹੀਂ ਪਹੁੰਚਦਾ ਤਾਂ 6 ਜੁਲਾਈ ਨੂੰ ਮੋਤੀ ਮਹਿਲ ਦਾ ਘਿਰਾਉ ਕੀਤਾ ਜਾਵੇਗਾ। ਕਿਸਾਨ ਲੀਡਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ਸਰਕਾਰੀ ਖੇਤਰ ਦੇ ਥਰਮਲ ਪਲਾਂਟਾਂ ਨੂੰ ਬੰਦ ਕੀਤਾ ਗਿਆ ਹੈ। ਪੰਜਾਬ ਦੇ ਕਿਸਾਨਾਂ ਨੂੰ ਝੋਨਾ ਲਗਾਉਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਬਾਅਦ ਵਿੱਚ ਸਰਕਾਰ ਨੂੰ ਫਸਲ ਖਰੀਦਣੀ ਨਾ ਪਵੇ। ਕਿਸਾਨ ਲੀਡਰਾਂ ਨੇ ਪਾਣੀ ਦੀ ਸਪਲਾਈ ਕਿਸਾਨਾਂ ਤੱਕ ਪਹੁੰਚਾਉਣ ਦੀ ਮੰਗ ਕੀਤੀ। ਸਰਕਾਰ ਟੇਢੇ ਢੰਗ ਨਾਲ ਕਿਸਾਨਾਂ ਨੂੰ ਦਿੱਤੀਆਂ ਰਿਆਇਤਾਂ ਵਾਪਸ ਲੈ ਰਹੀ ਹੈ।