Punjab

ਕਾਂਗਰਸ ਦੇ ਪ੍ਰਦਰਸ਼ਨ ‘ਚ ਅੜਿੱਕੇ ਚੜੀ ਸਕੂਟਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਗਰੂਰ ਵਿੱਚ ਕਾਂਗਰਸ ਨੇ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਅਤੇ ਮਹਿੰਗਾਈ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਇੱਕ ਸਕੂਟਰੀ ਦੇ ਉੱਤੇ ਤੇਲ ਛਿੜਕ ਕੇ ਸਾੜਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਸਕੂਟਰੀ ਸਾੜਨ ਦਾ ਕਾਰਨ ਦੱਸਦਿਆਂ ਕਿਹਾ ਕਿ ਜੇਕਰ ਇਸ ਵਿੱਚ ਮਹਿੰਗਾਈ ਕਰਕੇ ਤੇਲ ਹੀ ਨਹੀਂ ਪਵਾ ਸਕਦੇ ਤਾਂ ਇਸਨੂੰ ਰੱਖਣ ਦਾ ਕੀ ਫਾਇਦਾ ਹੈ, ਇਸ ਲਈ ਇਸਨੂੰ ਸਾੜ ਕੇ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਲੋਕ ਮਹਿੰਗਾਈ ਕਾਰਨ ਬੈਟਰੀ ਵਾਲੀਆਂ ਸਕੂਟਰੀਆਂ ਲੈ ਰਹੇ ਹਨ।

ਮੋਗਾ ਵਿੱਚ ਵੀ ਕਾਂਗਰਸ ਸਰਕਾਰ ਵੱਲੋਂ ਮਹਿੰਗਾਈ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਵਰਕਰਾਂ ਵੱਲੋਂ ਮੋਗਾ ਵਿੱਚ ਗੈਸ ਸਿਲੰਡਰਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਕਾਂਗਰਸ ਨੇ ਕਿਹਾ ਕਿ ਮਹਿੰਗਾਈ ਵਿੱਚ ਲੋਕਾਂ ਦਾ ਜੀਣਾ ਮੁਸ਼ਕਿਲ ਹੋ ਗਿਆ ਹੈ।