‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਜਪੁਰਾ ਤੋਂ ਕਾਂਗਰਸ ਵਿਧਾਇਕ ਹਰਦਿਆਲ ਕੰਬੋਜ ਨੇ ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਜਵਾਬ ਦਿੰਦਿਆਂ ਕਿਹਾ ਕਿ ਇਹ ਇੱਥੇ ਆਪਣੀ ਗੁਆਚੀ ਹੋਈ ਜ਼ਮੀਨ ਨੂੰ ਹਾਸਿਲ ਕਰਨ ਲਈ ਜ਼ੋਰ ਲਾ ਰਹੇ ਹਨ। ਇਹ ਕੇਂਦਰ ਸਰਕਾਰ ‘ਤੇ ਜ਼ੋਰ ਕਿਉਂ ਨਹੀਂ ਪਾਉਂਦੇ। ਉਨ੍ਹਾਂ ਕਿਹਾ ਕਿ ਜੇ ਇਨ੍ਹਾਂ ਨੂੰ ਪਹਿਲਾਂ ਹੀ ਪਤਾ ਸੀ ਕਿ ਹਾਲਾਤ ਇੱਦਾਂ ਦੇ ਹਨ ਤਾਂ ਇਹ ਰਾਜਪੁਰਾ ਵਿੱਚ ਕਿਉਂ ਗਏ। ਪਹਿਲਾਂ ਪੁਲਿਸ ਨੇ ਸਾਰੀ ਸਥਿਤੀ ਕੰਟਰੋਲ ਕਰ ਲਈ ਸੀ।
ਉਨ੍ਹਾਂ ਕਿਹਾ ਕਿ ਰਾਜਪੁਰਾ ਵਿੱਚ ਕਿਸਾਨਾਂ ਨੂੰ ਭੜਕਾਉਣ ਦੀ ਬਹੁਤ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਮੈਂ ਇਸ ਗੱਲ ਨੂੰ ਬਿਲਕੁਲ ਜਾਇਜ਼ ਨਹੀਂ ਠਹਿਰਾਵਾਂਗੇ ਕਿ ਕਿਸੇ ਦੀ ਕੁੱਟਮਾਰ ਹੋਵੇ। ਉਨ੍ਹਾਂ ਕਿਹਾ ਕਿ ਜਦੋਂ ਇਸ ਤਰ੍ਹਾਂ ਦੀਆਂ ਲਹਿਰਾਂ ਚੱਲਦੀਆਂ ਹਨ ਤਾਂ ਕਿਸੇ ਇੱਕ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਉਣਾ ਗਲਤ ਹੈ। ਇਹ ਕਿਵੇਂ ਕਹਿ ਸਕਦੇ ਹਨ ਕਿ ਇਸ ਪਿੱਛੇ ਕਾਂਗਰਸ ਦਾ ਹੱਥ ਹੈ। ਅਸੀਂ ਜੇ ਪੁਲਿਸ ਨੂੰ ਵੀ ਅਤੇ ਕਾਂਗਰਸ ਪਾਰਟੀ ਨੂੰ ਵੀ ਟਾਰਗੇਟ ਕਰੀ ਜਾਈਏ ਤਾਂ ਇਹ ਬਿਲਕੁਲ ਗਲਤ ਹੈ। ਕਈ ਵਾਰ ਕੁੱਝ ਗਲਤ ਬੰਦੇ ਵੀ ਹਾਲਾਤ ਖਰਾਬ ਕਰ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਸਾਨੂੰ ਵੱਡੇ ਕਿਸਾਨ ਲੀਡਰਾਂ ਦੇ ਨਾਲ ਬੈਠ ਕੇ ਇਸ ਮਸਲੇ ‘ਤੇ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਕਿਤੇ ਇਹ ਮੁੱਦਾ ਕਿਸੇ ਹੋਰ ਪਾਸੇ ਨਾ ਚਲਾ ਜਾਵੇ। ਅਸੀਂ ਸਾਰੇ ਜਣੇ ਕੇਂਦਰ ਸਰਕਾਰ ਨੂੰ ਰਲ ਕੇ ਕਹੀਏ ਕਿ ਪੰਜਾਬ ਸਮੇਤ ਸਾਰੇ ਹਿੰਦੁਸਤਾਨ ਵਿੱਚ ਕਿਸਾਨਾਂ ਦੇ ਮਸਲੇ ਹੱਲ ਕੀਤੇ ਜਾਣ। ਕੰਬੋਜ ਨੇ ਸ਼ਰਮਾ ਨੂੰ ਕਿਹਾ ਕਿ ਤੁਸੀਂ ਕਿਸਾਨਾਂ ਦੀ ਕੇਂਦਰ ਸਰਕਾਰ ਦੇ ਨਾਲ 12ਵੀਂ ਮੀਟਿੰਗ ਕਰਵਾਉਣ।