‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਗਰੂਰ ਵਿੱਚ ਕਿਸਾਨਾਂ ਨੇ ਬੀਜੇਪੀ ਲੀਡਰਾਂ ਨੂੰ ਐੱਸਐੱਸਪੀ ਦੇ ਦਫਤਰ ਅੰਦਰ ਬੰਦ ਕਰ ਦਿੱਤਾ ਹੈ। ਬੀਜੇਪੀ ਲੀਡਰ ਸੰਗਰੂਰ ਦੇ ਐੱਸਐੱਸਪੀ ਨੂੰ ਮਿਲਣ ਲਈ ਪਹੁੰਚੇ ਹੋਏ ਸਨ ਪਰ ਕਿਸਾਨਾਂ ਨੇ ਐੱਸਐੱਸਪੀ ਦੇ ਦਫਤਰ ਦਾ ਗੇਟ ਬੰਦ ਕਰ ਦਿੱਤਾ। ਦਫਤਰ ਦੇ ਬਾਹਰ ਕਿਸਾਨ ਜਥੇਬੰਦੀਆਂ ਅਤੇ ਬੀਬੀਆਂ ਵੱਲੋਂ ਹੱਥਾਂ ਵਿੱਚ ਕਿਸਾਨੀ ਝੰਡੇ ਫੜ੍ਹ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਇਹ ਬੀਜੇਪੀ ਲੀਡਰ ਕਿਸਾਨਾਂ ਵੱਲੋਂ ਕੀਤੇ ਉਨ੍ਹਾਂ ਦਾ ਹਰ ਜਗ੍ਹਾ ਕੀਤੇ ਜਾ ਰਹੇ ਵਿਰੋਧ ਦੀ ਸ਼ਿਕਾਇਤ ਲੈ ਕੇ ਪਹੁੰਚੇ ਸੀ ਪਰ ਜਦੋਂ ਕਿਸਾਨਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਕਿਸਾਨਾਂ ਨੇ ਐੱਸਐੱਸਪੀ ਦੇ ਦਫਤਰ ਦਾ ਘਿਰਾਉ ਕਰ ਲਿਆ।