Punjab

ਵੱਡੀ ਖਬਰ ! ਪੰਜਾਬ ‘ਚ ਸੋਮਵਾਰ ਤੋਂ ਖੁੱਲ੍ਹਣਗੇ ਸਕੂਲ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 26 ਜੁਲਾਈ ਤੋਂ ਸਕੂਲ ਖੋਲ੍ਹਣ ਦੇ ਹੁਕਮ ਦੇ ਦਿੱਤੇ ਹਨ। 10ਵੀਂ, 11ਵੀਂ ਅਤੇ 12ਵੀਂ ਜਮਾਤ ਤੱਕ ਸਕੂਲ ਖੁੱਲ੍ਹਣਗੇ। ਪਰ ਸਿਰਫ ਉਹੀ ਅਧਿਆਪਕ ਅਤੇ ਸਟਾਫ ਨੂੰ ਫਿਜੀਕਲੀ ਹਾਜ਼ਰ ਹੋਣ ਦੀ ਆਗਿਆ ਹੋਵੇਗੀ, ਜਿਨ੍ਹਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਇਆ ਹੋਵੇ। ਉਨ੍ਹਾਂ ਨੇ ਆਦੇਸ਼ ਦਿੱਤਾ ਕਿ ਇਸ ਸਬੰਧ ਵਿੱਚ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਲਿਖਤੀ ਤੌਰ ਉੱਤੇ ਸੂਚਿਤ ਕਰਨਾ ਹੋਵੇਗਾ। ਕੈਪਟਨ ਸਰਕਾਰ ਨੇ ਇਹ ਵੀ ਦਾਅਵਾ ਕੀਤਾ ਕਿ ਜੇ ਹਾਲਾਤ ਕਾਬੂ ਵਿੱਚ ਰਹੇ ਤਾਂ 2 ਅਗਸਤ ਤੋਂ ਬਾਕੀ ਕਲਾਸਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ।

ਸਮਾਜਿਕ ਇਕੱਠਾਂ ਦੇ ਸਬੰਧ ਵਿੱਚ ਕੈਪਟਨ ਨੇ ਕਿਹਾ ਕਿ ਸਾਰੇ ਖੇਤਰਾਂ ਵਿੱਚ ਕਲਾਕਾਰਾਂ/ ਗਾਇਕਾਂ ਨੂੰ ਸਮਾਗਮਾਂ/ਮੌਕਿਆਂ ਲਈ ਇਜਾਜ਼ਤ ਹੋਵੇਗੀ ਪਰ ਇਸ ਲਈ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੋਵੇਗਾ। ਇੰਨਡੋਰ ਲਈ 150 ਲੋਕ ਅਤੇ ਆਊਟਡੋਰ ਲਈ 300 ਲੋਕਾਂ ਦੇ ਇਕੱਠੇ ਹੋਣ ਦੀ ਇਜਾਜ਼ਤ ਹੋਵੇਗੀ।