‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ ਮੱਧ ਪ੍ਰਦੇਸ਼ ਵਿੱਚ ਸਿੱਖਾਂ ਨਾਲ ਹੋ ਰਹੇ ਮਾੜੇ ਵਿਵਹਾਰ ਸਬੰਧੀ ਸੱਚਾਈ ਜਾਨਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਭੇਜਿਆ ਹੈ, ਜੋ ਤੱਥਾਂ ਦੀ ਜਾਂਚ ਕਰੇਗਾ ਅਤੇ ਜ਼ਰੂਰੀ ਸੁਝਾਅ ਦੇਵੇਗਾ। ਇਸ ਵਫ਼ਦ ਦੀ ਅਗਵਾਈ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਕਰ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਸਿਕਲੀਗਰ ਸਿੱਖ ਭਾਈਚਾਰੇ ਨੂੰ ਉੱਥੋਂ ਦੀ ਪੁਲਿਸ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉੱਥੋਂ ਦੇ ਸਿੱਖਾਂ ਨੇ ਪੁਲਿਸ ‘ਤੇ ਦੋਸ਼ ਲਾਏ ਹਨ ਕਿ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਕੇ ਜੰਗਲਾਂ ‘ਚ ਰਹਿਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।