‘ਦ ਖ਼ਾਲਸ ਬਿਊਰੋ :- ਮੁਹਾਲੀ ਦੇ ਵਸਨੀਕ ਅਤੇ ਅੰਤਰਰਾਸ਼ਟਰੀ ਖੇਡ ਪ੍ਰਮੋਟਰ ਨਰਿੰਦਰ ਸਿੰਘ ਕੰਗ ਨੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਪੱਤਰ ਲਿਖਕੇ ਕੋਰੋਨਾ ਸਬੰਧੀ ਕਿਸੇ ਵੀ ਤਰ੍ਹਾਂ ਦੀ ਵੈਕਸੀਨ ਦੀ ਪਰਖ ਲਈ ਆਪਣੇ ਆਪ ਨੂੰ ਪੇਸ਼ ਕਰਨ ਦੀ ਪੇਸ਼ਕਸ਼ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਮਾਹਿਰਾਂ ਵੱਲੋਂ ਇਸ ਦੀ ਰੋਕਥਾਮ ਲਈ ਕੀਤੇ ਜਾ ਰਹੇ ਖੋਜ ਕਾਰਜਾਂ ਲਈ ਸਵੈ-ਇੱਛਾ ਅਨੁਸਾਰ ਆਪਣੇ ਆਪ ਨੂੰ ਪੇਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਵੈਕਸੀਨ ਜਾਂ ਦਵਾਈ ਕਿਸੇ ਇਨਸਾਨ ’ਤੇ ਟੈਸਟ ਕਰਨੀ ਹੋਵੇਗੀ ਤਾਂ ਉਨ੍ਹਾਂ ’ਤੇ ਅਜਿਹਾ ਪ੍ਰਯੋਗ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਅੰਦਰ ਫੈਲੀ ਇਸ ਭਿਆਨਕ ਬਿਮਾਰੀ ਲਈ ਜੇਕਰ ਉੁਨ੍ਹਾਂ ਦੀ ਜਾਨ ਜੋਖ਼ਮ ਵਿੱਚ ਪਾ ਕੇ ਮਾਨਵਤਾ ਦੀ ਭਲਾਈ ਹੋ ਸਕਦੀ ਹੈ ਤਾਂ ਉਹ ਆਪਣੇ ਆਪ ਨੂੰ ਬਹੁਤ ਹੀ ਖੁਸ਼ਕਿਸਮਤ ਸਮਝਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਤਰ੍ਹਾਂ ਦੇ ਹਲਫੀਆ ਬਿਆਨ ਜਾਂ ਕੋਈ ਹੋਰ ਤਕਨੀਕੀ ਹਲਫ਼ਨਾਮਾ ਦੇਣ ਲਈ ਵੀ ਤਿਆਰ ਹਨ।