India

ਪਾਕਿਸਤਾਨ ਦਾ ਆਜ਼ਾਦੀ ਦਿਹਾੜਾ ਭਾਰਤ ਲਈ ਤਬਾਹੀ ਦਾ ਦਿਨ – ਮੋਦੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਵਿੱਚ ਅੱਜ 14 ਅਗਸਤ ਨੂੰ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮੋਦੀ ਨੇ 14 ਅਗਸਤ ਨੂੰ ‘ਵੰਡ ਦੀ ਤਬਾਹੀ’ ਦੇ ਤੌਰ ‘ਤੇ ਯਾਦ ਕਰਨ ਦਾ ਫ਼ੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ‘ਦੇਸ਼ ਦੀ ਵੰਡ ਦਾ ਦਰਦ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਨਫ਼ਰਤ ਅਤੇ ਹਿੰਸਾ ਦੇ ਕਾਰਨ, ਸਾਡੇ ਲੱਖਾਂ ਭੈਣਾਂ ਅਤੇ ਭਰਾ ਉੱਜੜ ਗਏ ਅਤੇ ਇੱਥੋਂ ਤੱਕ ਕਿ ਉਨ੍ਹਾਂ ਦੀ ਜਾਨ ਵੀ ਚਲੀ ਗਈ। ਉਨ੍ਹਾਂ ਲੋਕਾਂ ਦੇ ਸੰਘਰਸ਼ ਅਤੇ ਕੁਰਬਾਨੀ ਦੀ ਯਾਦ ਵਿੱਚ 14 ਅਗਸਤ ਨੂੰ ‘ ਵੰਡ ਦੀ ਤਬਾਹੀ ‘ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ PartitionHorrorsRemembranceDay ਦਾ ਇਹ ਦਿਨ ਨਾ ਸਿਰਫ ਸਾਨੂੰ ਭੇਦਭਾਵ, ਦੁਸ਼ਮਣੀ ਅਤੇ ਦੁਰਵਿਵਹਾਰ ਦੇ ਜ਼ਹਿਰ ਨੂੰ ਖਤਮ ਕਰਨ ਲਈ ਪ੍ਰੇਰਿਤ ਕਰੇਗਾ, ਬਲਕਿ ਇਹ ਏਕਤਾ, ਸਮਾਜਿਕ ਸਦਭਾਵਨਾ ਅਤੇ ਮਨੁੱਖੀ ਭਾਵਨਾਵਾਂ ਨੂੰ ਵੀ ਮਜ਼ਬੂਤ ਕਰੇਗਾ।’ 14 ਅਗਸਤ ਨੂੰ ਪਾਕਿਸਤਾਨ ਆਜ਼ਾਦੀ ਦਿਹਾੜਾ ਵਜੋਂ ਮਨਾਉਂਦਾ ਹੈ।