‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ 15 ਅਗਸਤ ਨੂੰ ਪੀਪਲੀ ਕੁਰੂਕਸ਼ੇਤਰ, ਜਿੱਥੋਂ ਸਭ ਤੋਂ ਪਹਿਲਾਂ ਕਿਸਾਨਾਂ ‘ਤੇ ਲਾਠੀਚਾਰਜ ਹੋਇਆ ਸੀ ਅਤੇ ਪੂਰੇ ਦੇਸ਼ ਵੱਚ ਅੰਦੋਲਨ ਦੀ ਸ਼ੁਰੂਆਤ ਹੋਈ ਸੀ, ਉੱਥੋਂ ਹੀ ਤਿਰੰਗਾ ਯਾਤਰਾ ਕੱਢੀ ਜਾਵੇਗੀ। ਇਸ ਯਾਤਰਾ ਵਿੱਚ ਜੀਟੀ ਰੋਡ ਬੈਲਟ ਦੇ 4 ਜ਼ਿਲ੍ਹੇ ਕੁਰੂਕਸ਼ੇਤਰ, ਕਰਨਾਲ, ਪਾਣੀਪਤ ਅਤੇ ਸੋਨੀਪਤ ਦੇ ਕਿਸਾਨ ਆਪਣੇ-ਆਪਣੇ ਵਾਹਨਾਂ ਨੂੰ ਲੈ ਕੇ ਸ਼ਾਮਿਲ ਹੋਣਗੇ ਅਤੇ ਸਿੰਘੂ ਬਾਰਜਰ ਤੱਕ ਯਾਤਰਾ ਕੱਢੀ ਜਾਵੇਗੀ। ਸਾਰੇ ਕਿਸਾਨਾਂ ਨੂੰ 15 ਅਗਸਤ ਨੂੰ ਸਵੇਰੇ 9 ਵਜੇ ਪੀਪਲੀ ਚੌਂਕ ‘ਤੇ ਆਪਣੇ ਵਾਹਨਾਂ ਸਮੇਤ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ।