‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਹੈ ਕਿ ਕਾਬੁਲ ਦੀ ਸੁਰੱਖਿਆ ਦੀ ਸਥਿਤੀ ਪਿਛਲੇ ਕਈ ਦਿਨਾਂ ਤੋਂ ਕਾਫੀ ਖਰਾਬ ਹੈ ਤੇ ਇਹ ਹੋਰ ਤੇਜੀ ਨਾਲ ਬਦਲ ਰਹੀ ਹੈ।ਉਹ ਅਫਗਾਨਿਸਤਾਨ ਦੇ ਹਾਲਾਤ ਉੱਤੇ ਮੀਡੀਆ ਦੇ ਸਵਾਲਾਂ ਦਾ ਜਵਾਬ ਦੇ ਰਹੇ ਸਨ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਸਰਕਾਰ ਉੱਥੋਂ ਦੇ ਹਾਲਾਤਾਂ ਉੱਤੇ ਬਹੁਤ ਨੇੜਿਓਂ ਨਜਰ ਰੱਖ ਰਹੀ ਹੈ।ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਐਡਵਾਇਜਰੀ ਜਾਰੀ ਕੀਤੀ ਜਾ ਰਹੀ ਹੈ। ਅਸੀਂ ਉਨ੍ਹਾਂ ਤੋਂ ਛੇਤੀ ਵਾਪਸ ਮੁੜਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਫਗਾਨ ਹਿੰਦੂ ਤੇ ਸਿੱਖਾਂ ਨਾਲ ਵੀ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ। ਉਨ੍ਹਾਂ ਵਿੱਚੋਂ ਜਿਹੜੇ ਭਾਰਤ ਆਉਣਾ ਚਾਹੁੰਦੇ ਹਨ। ਅਸੀਂ ਉਨ੍ਹਾਂ ਨੂੰ ਲਿਆਉਣ ਲਈ ਮਦਦ ਕਰਾਂਗੇ। ਉਨ੍ਹਾਂ ਦੱਸਿਆ ਕਿ ਵਪਾਰਕ ਉਡਾਨਾਂ ਕਾਬੁਲ ਤੋਂ ਰੱਦ ਕਰ ਦਿੱਤੀਆਂ ਗਈਆਂ ਹਨ। ਅਸੀਂ ਉਡਾਨਾਂ ਬਹਾਲ ਹੋਣ ਦੀ ਉਡੀਕ ਕਰ ਰਹੇ ਹਾਂ।